Congress MLA:ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਰਡਾਰ ‘ਚ ਆ ਗਏ ਹਨ। ਸੂਤਰਾਂ ਮੁਤਾਬਕ ਉਸ ਨੂੰ ਜਲਦੀ ਹੀ ਕਿਸੇ ਵੀ ਸਮੇਂ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।
ਹਾਲਾਂਕਿ ਗੁਰਦਾਸਪੁਰ ਦੇ ਵਿਧਾਇਕ ਨਾਲ ਉਨ੍ਹਾਂ ਦੀ ਟਿੱਪਣੀ ਲਈ ਸੰਪਰਕ ਨਹੀਂ ਹੋ ਸਕਿਆ, ਪਰ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਉਨ੍ਹਾਂ ਨੂੰ 5 ਦਸੰਬਰ ਨੂੰ ਸੰਮਨ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਲ ਹੀ ਵਿੱਚ ਇੱਕ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ ਅੱਠ ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ। ਐਸਐਸਪੀ ਵਿਜੀਲੈਂਸ ਨੇ ਵੀ ਬੈਂਕ ਮੈਨੇਜਰ ਤੋਂ ਜਾਣਕਾਰੀ ਲੈਣ ਦੀ ਪੁਸ਼ਟੀ ਕੀਤੀ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਦਾ ਇੱਕ ਪੱਤਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਕਾਂਗਰਸੀ ਵਿਧਾਇਕ ਨੇ ਜਿੱਥੇ ਅਜਿਹੀ ਕਿਸੇ ਚਿੱਠੀ ਸਬੰਧੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ, ਉੱਥੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ ‘ਤੇ ਨਾਰਾਜ਼ਗੀ ਪ੍ਰਗਟਾਈ।
ਸੋਸ਼ਲ ਮੀਡੀਆ ‘ਤੇ ਇਕ ਪੱਤਰ ਵਾਇਰਲ ਹੋਇਆ ਹੈ, ਜਿਸ ਵਿਚ ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਹੋਰ ਪਰਿਵਾਰਕ ਮੈਂਬਰਾਂ ਅਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਜਾਂਚ ਦੀ ਅਪੀਲ ਕੀਤੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h