Pre-Commission Training: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ, ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ।
ਬਠਿੰਡਾ ਦੀ ਰਹਿਣ ਵਾਲੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਰਵਿੰਦਰ ਸਿੰਘ ਖੇਤੀ ਕਰਦੇ ਹਨ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਪੰਜਾਬ ਦੀਆਂ ਬੇਟੀਆਂ ਨੂੰ ‘ਵਿਮੈਨ ਆਫ਼ ਸਬਸਟੈਂਸ’ ਵਿੱਚ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੰਸਥਾ ਪੰਜਾਬ ਦਾ ਮਾਣ ਹੈ, ਜੋ ਪੰਜਾਬ ਦੀਆਂ ਬੇਟੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਿੱਚ ਮਦਦ ਕਰ ਰਹੀ ਹੈ।
Two lady cadets of Mai Bhago Armed Forces Preparatory Institute (AFPI) for Girls, SAS Nagar (Mohali) have been selected for Pre-Commission Training at the premier Officers Training Academy in Chennai. Cabinet Minister @AroraAmanSunam congratulated the lady cadets. pic.twitter.com/JmST1NGscs
— Government of Punjab (@PunjabGovtIndia) July 5, 2023
ਸੂਬੇ ਦੀਆਂ ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ 2 ਜੁਲਾਈ, 2023 ਤੋਂ ਕੋਰਸ ਸ਼ੁਰੂ ਹੋ ਚੁੱਕਾ ਹੈ।
ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਦੋਵੇਂ ਮਹਿਲਾ ਕੈਡਿਟਾਂ ਦੀ ਚੋਣ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਮਹਿਲਾ ਕੈਡਿਟਾਂ ਦੀ ਚੋਣ ਨਾਲ ਹੁਣ ਤੱਕ ਸੰਸਥਾ ਦੀਆਂ 28 ਮਹਿਲਾ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਇਹਨਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h