Bathinda Military Station Firing: ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਬੁੱਧਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ 4 ਫੌਜੀ ਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੂਜੇ ਪਾਸੇ 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਹਮਲਾਵਰਾਂ ਦਾ ਸੁਰਾਗ ਨਹੀਂ ਲੱਗ ਸਕਿਆ ਹੈ।
ਇਸ ਦੌਰਾਨ ਵੀਰਵਾਰ ਸਵੇਰੇ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀ ਲੱਗਣ ਨਾਲ ਇੱਕ ਹੋਰ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਜਵਾਨ ਦੀ ਪਛਾਣ ਲਘੂ ਰਾਜ ਸ਼ੰਕਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਬਠਿੰਡਾ ਥਾਣੇ ਦੇ ਐਸਐਚਓ ਦਾ ਕਹਿਣਾ ਹੈ ਕਿ ਇਸ ਘਟਨਾ ਦਾ ਬੁੱਧਵਾਰ ਨੂੰ ਵਾਪਰੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ।
An Army jawan died of a bullet injury as his service weapon went off accidentally in Punjab's Bathinda last night. The deceased jawan has been identified as Laghu Raj Shankar: Gurdeep Singh, SHO, Bathinda Cantt Police Station
(file pic) pic.twitter.com/y94XLFjs57
— ANI (@ANI) April 13, 2023
ਦੂਜੇ ਪਾਸੇ ਮਿਲਟਰੀ ਸਟੇਸ਼ਨ ਇਲਾਕੇ ‘ਚ ਰੇਲ ਅਲਰਟ ਜਾਰੀ ਹੈ। ਸਟੇਸ਼ਨ ਨੂੰ ਸੀਲ ਕਰ ਦਿੱਤਾ ਗਿਆ ਹੈ। ਮਿਲਟਰੀ ਖੇਤਰ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਇੱਥੇ ਦੇਰ ਰਾਤ ਸਿਵਲ ਹਸਪਤਾਲ ਵਿੱਚ ਚਾਰ ਜਵਾਨਾਂ ਦਾ ਪੋਸਟਮਾਰਟਮ ਕੀਤਾ ਗਿਆ। ਚਾਰਾਂ ਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਿੰਡ ਭੇਜ ਦਿੱਤੀਆਂ ਜਾਣਗੀਆਂ। ਪੁਲਿਸ ਤੇ ਫੌਜ ਦੀਆਂ ਟੀਮਾਂ ਇਸ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।
ਵਿਸਾਖੀ ਮੇਲੇ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਇਸ ਦੌਰਾਨ ਦਮਦਮਾ ਸਾਹਿਬ ਵਿਖੇ ਬੁੱਧਵਾਰ ਤੋਂ ਸ਼ੁਰੂ ਹੋ ਰਹੇ ਤਿੰਨ ਰੋਜ਼ਾ ਵਿਸਾਖੀ ਮੇਲੇ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਇਲਾਕੇ ‘ਚ ਤਣਾਅ ਦੀ ਸਥਿਤੀ ਬਣੀ ਹੋਈ ਹੈ।
#WATCH | Punjab: Security tightened in Talwandi Sabo of Bathinda district in view of three-day-long Baisakhi mela that started yesterday at the Damdama Sahib. pic.twitter.com/SQCtJJs4iC
— ANI (@ANI) April 13, 2023
ਫੌਜ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਕਰ ਰਹੀਆਂ ਜਾਂਚ
ਫੌਜ ਦੇ ਜਵਾਨਾਂ ਦੀ ਮੰਨੀਏ ਤਾਂ ਬੁੱਧਵਾਰ ਨੂੰ ਗੋਲੀਬਾਰੀ ਕਰਨ ਵਾਲੇ ਦੋਵੇਂ ਦੋਸ਼ੀ ਕਿਸ ਗੱਡੀ ‘ਚ ਆਏ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਗੋਲੀਬਾਰੀ ਕਰਨ ਵਾਲੇ ਆਮ ਨਾਗਰਿਕ ਹਨ ਜਾਂ ਫੌਜ ਦੇ ਜਵਾਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਵਾਨਾਂ ਨੂੰ ਇਨਸਾਸ ਰਾਈਫਲ ਨਾਲ ਗੋਲੀ ਮਾਰੀ ਗਈ ਸੀ। ਪੁਲਿਸ ਨੇ ਮੌਕੇ ਤੋਂ 19 ਖਾਲੀ ਖੋਲ ਬਰਾਮਦ ਕੀਤੇ ਹਨ। ਗੋਲੀ ਚਲਾਉਣ ਵਾਲੇ 2 ਵਿਅਕਤੀ ਚਿੱਟਾ ਕੁੜਤਾ-ਪਜਾਮਾ ਪਹਿਨ ਕੇ ਆਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h