Bathinda Central Jail: ਬਠਿੰਡਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ‘ਚ ਹੈ। ਦੱਸ ਦਈਏ ਕਿ ਹੁਣ ਮਾਮਲਾ ਫੋਨ ਜਾਂ ਨਸ਼ਾ ਬਰਾਮਦ ਦਾ ਨਹੀਂ ਸਗੋਂ। ਜੇਲ੍ਹ ਪ੍ਰਸਾਸ਼ਨ ਦੀ ਕਰਮੀਆਂ ਨਾਲ ਬਦਸਲੂਕੀ ਅਤੇ ਧਮਕੀਆਂ ਦੇਣ ਦਾ ਹੈ।
ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨਾਲ ਬਦਸਲੂਕੀ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਸ਼ਿਵ ਕੁਮਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੇ ਬਿਆਨ ‘ਤੇ 12 ਹਵਾਲਾਤੀਆਂ ਖ਼ਿਲਾਫ਼ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਕੈਂਟ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਗਿਆ ਹੈ ਕਿ ਕਥਿਤ ਆਰੋਪੀ ਬਠਿੰਡਾ ਕੇਂਦਰੀ ਜੇਲ੍ਹ ਵਿਚ ਬੰਦ ਹਨ ਜੋ ਜੇਲ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨਾਲ ਬਦਤਮੀਜ਼ੀ ਕਰਦੇ ਹਨ ਅਤੇ ਤਰ੍ਹਾਂ-ਤਰ੍ਹਾਂ ਦੀਆਂ ਧਮਕੀਆਂ ਦਿੰਦੇ ਹਨ। ਨਾਲ ਹੀ ਸ਼ਿਕਾਇਤ ‘ਚ ਦੱਸਿਆ ਗਿਆ ਹੈ ਕਿ ਇਨ੍ਹਾਂ ਨੂੰ ਵਾਰ-ਵਾਰ ਵਾਰਨਿੰਗ ਦਿੱਤੀ ਗਈ ਸੀ ਪਰ ਦੋਸ਼ੀਆਂ ਵਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਫ਼ਿਲਹਾਲ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਵੱਖ ਵੱਖ ਜੇਲ੍ਹਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h