Shreya Singla in World Deaf Badminton Championship: ਬਠਿੰਡਾ ਦੀ ਰਹਿਣ ਵਾਲੀ ਸ਼੍ਰੇਆ ਸਿੰਗਲਾ ਨੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਦੱਸ ਦਈਏ ਕਿ ਸ਼੍ਰੇਆ ਨੇ ਬ੍ਰਾਜ਼ੀਲ ‘ਚ ਹੋਈ ਵਾਰਡ ਡੈਫ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸੋਨ ਤਗਮਾ ਜਿੱਤਿਆ ਹੈ। ਇਸ ਦੇ ਨਾਲ ਹੀ ਉਸ ਨੇ ਬਠਿੰਡਾ ਦੇ ਨਾਲ-ਨਾਲ ਦੇਸ਼ ਦਾ ਨਾਂਅ ਵੀ ਰੌਸ਼ਨ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੇਆ ਨੇ ਦੱਸਿਆ ਕਿ ਉਸ ਨੂੰ ਇਸ ਮੁਕਾਮ ਤੱਕ ਪਹੁੰਚਣ ਲਈ ਬਹੁਤ ਮਿਹਨਤ ਕਰਨੀ ਪਈ, ਅਤੇ ਉਸ ਦੇ ਪਰਿਵਾਰ ਨੇ ਉਸ ਦਾ ਕਾਫੀ ਸਾਥ ਦਿੱਤਾ। ਸੁਣ ਨਾ ਸਕਣ ਕਾਰਨ ਉਸ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਪਰ ਕੜੀ ਮਿਹਨਤ ਕਰਕੇ ਉਸ ਨੇ ਕਈ ਵਾਰ ਮੈਡਲ ਜਿੱਤੇ। ਉਸ ਦੀ ਮਿਹਨਤ ਰੰਗ ਲਿਆਈ।
ਸ਼੍ਰੇਆ ਦਾ ਕਹਿਣਾ ਹੈ ਕਿ ਪੂਰੇ ਪੰਜਾਬ ਵਿੱਚ ਮੈਂ ਇੱਕਲੌਤੀ ਅਜਿਹੀ ਲੜਕੀ ਹਾਂ ਜਿਸ ਨੇ ਬਹੁਤ ਸਾਰੇ ਮੈਡਲ ਜਿੱਤੇ ਹਨ ਪਰ ਮੈਨੂੰ ਪੰਜਾਬ ਸਰਕਾਰ ਵੱਲੋਂ ਕਦੇ ਵੀ ਕੁਝ ਨਹੀਂ ਮਿਲਿਆ ਇੱਥੋਂ ਤੱਕ ਕਿ ਕਿਸੇ ਨੇ ਵਧਾਈ ਵੀ ਨਹੀਂ ਦਿੱਤੀ। ਦੱਸ ਦਈਏ ਕਿ ਬ੍ਰਾਜ਼ੀਲ ‘ਚ ਹੋਈ 6ਵੀਂ ਵਿਸ਼ਵ ਡੈਫ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ਵਾਲੀ ਸ਼੍ਰੇਆ ਸਿੰਗਲਾ ਦਾ ਬਠਿੰਡਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਸ ਦੇ ਸਕੂਲ ਦੇ ਪ੍ਰਿੰਸੀਪਲ ਸੂਰਜ ਸੇਤੀਆ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h