Punjab Weather Forecast: ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ 13 ਸ਼ਹਿਰਾਂ ਅਤੇ ਕਸਬਿਆਂ ਦਾ ਤਾਪਮਾਨ ਸ਼ਿਮਲਾ ਦੇ ਘੱਟੋ-ਘੱਟ ਤਾਪਮਾਨ ਤੋਂ 6.5 ਡਿਗਰੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ।
#Haryana warnings dated 19.12.2022 pic.twitter.com/1LkPWwfevo
— IMD Chandigarh (@IMD_Chandigarh) December 19, 2022
ਅੱਜ ਸਵੇਰੇ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਕਬ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.3 ਡਿਗਰੀ ਘੱਟ ਹੈ। ਲੁਧਿਆਣਾ ਵਿੱਚ ਸਵੇਰ ਦਾ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.3 ਡਿਗਰੀ ਘੱਟ ਹੈ। ਇਸੇ ਤਰ੍ਹਾਂ ਮੋਗਾ ਵਿੱਚ ਵੀ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।
ਅਗਲੇ 5 ਦਿਨ ਧੁੰਦ ਦੀ ਚੇਤਾਵਨੀ
ਪੰਜਾਬ ਦੇ ਮਾਲਵੇ ਦੀ ਗੱਲ ਕਰੀਏ ਤਾਂ ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪਟਿਆਲਾ ‘ਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਸੰਗਰੂਰ ਅਤੇ ਐਸਏਐਸ ਨਗਰ ਨੂੰ ਗ੍ਰੀਨ ਕੈਟਾਗਿਰੀ ‘ਚ ਰੱਖਿਆ ਗਿਆ ਹੈ।
ਮਾਝੇ ‘ਚ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ 20 ਦਸੰਬਰ ਨੂੰ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅਗਲੇ ਪੰਜ ਦਿਨਾਂ ਤੱਕ ਡਾਂਸ ਫੋਗ ਅਤੇ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਦੋਆਬੇ ਦੇ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।
ਜਾਣੋ ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ– ਇੱਥੇ ਘੱਟੋ-ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ – ਇੱਥੇ ਘੱਟੋ-ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਰਹਿਣ ਦਾ ਅਨੁਮਾਨ ਹੈ।
ਜਲੰਧਰ- ਘੱਟੋ-ਘੱਟ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਬਠਿੰਡਾ – ਅੱਜ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h