ਪੰਜਾਬ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ BBMB ਨੇ ਭਾਖੜਾ ਡੈਮ ਤੋਂ ਵਾਧੂ ਪਾਣੀ ਨਾ ਛੱਡਣ ਦੀ ਗੱਲ ਮੰਨ ਲਈ ਹੈ। BBMB ਤੇ ਸੂਬੇ ਵਿਚਾਲੇ ਸਿਰਫ 5 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਣ ‘ਤੇ ਬਣੀ ਸਹਿਮਤੀ ਬਣੀ ਹੈ। ਦੱਸ ਦੇਈਏ ਕਿ ਪੰਜਾਬ 45 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਰਿਲੀਜ਼ ਨਾ ਕਰਨ ‘ਤੇ ਅੜਿਆ ਰਿਹਾ, ਜਦਿਕ BBMB ਨੇ ਭਾਖੜਾ ਡੈਮ ’ਚੋਂ 70 ਹਜ਼ਾਰ ਕਿਊਸਕ ਪਾਣੀ ਛੱਡਣ ਬਾਰੇ ਕਹਿ ਰਿਹਾ ਸੀ।
ਦੱਸ ਦਈਏ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਟੈਕਨੀਕਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ ਹੈ। ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਕ ਹੋਰ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ, ਜਦੋਂ ਕਿ ਬੀ. ਬੀ. ਐੱਮ. ਬੀ. 70 ਹਜ਼ਾਰ ਕਿਊਸਿਕ ਪਾਣੀ ਛੱਡਣਾ ਚਾਹੁੰਦਾ ਸੀ। ਪੰਜਾਬ ਦੇ ਵਿਰੋਧ ਤੋਂ ਬਾਅਦ ਹੁਣ ਬੋਰਡ ਵਲੋਂ 5 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਣ ’ਤੇ ਸਹਿਮਤੀ ਬਣੀ ਹੈ, ਜਿਸ ਨਾਲ ਹੁਣ 45 ਹਜ਼ਾਰ ਕਿਊਸਿਕ ਪਾਣੀ ਹੀ ਛੱਡਿਆ ਜਾਵੇਗਾ।