ਵਿਕਟੋਰੀਆ: ਕੈਨੇਡਾ ਦੇ ਬੀ ਸੀ ਪ੍ਰੋਵਿੰਸ ਦੀ ਨਵੀਂ 27 ਮੈਂਬਰੀ ਵਜ਼ਾਰਤ ਨੂੰ ਸਹੁੰ ਚੁਕਾਈ ਗਈ। ਇਸ ਵਿਚ 23 ਕੈਬਨਿਟ ਅਤੇ 4 ਰਾਜ ਮੰਤਰੀ ਸ਼ਾਮਲ ਹਨ। ਮਾਣ ਦੀ ਗੱਲ ਇਹ ਹੈ ਕਿ ਇਸ ਕੈਬਿਨਟ ਵਿਚ ਪੰਜਾਬੀ / ਭਾਰਤੀ ਮੂਲ ਦੇ 5 MLAs ਨੂੰ ਥਾਂ ਮਿਲੀ ਹੈ। ਦੱਸ ਦੀਏ ਕਿ ਭਾਰਤੀ ਮੂਲ ਦੇ ਹੈਰੀ ਬੈਂਸ, ਰਵਿ ਕਾਹਲੋਂ ਅਤੇ ਰਚਨਾ ਸਿੰਘ ਮੰਤਰੀ ਵਜੋਂ ਅਤੇ ਜਗਰੂਪ ਬਰਾੜ ਨੂੰ ਰਾਜ ਮੰਤਰੀ ਵਜੋਂ ਹਲਫ਼ ਦਿਵਾਇਆ ਗਿਆ।
ਇਸੇ ਤਰ੍ਹਾਂ ਨਿੱਕੀ ਸ਼ਰਮਾ ਨੂੰ ਅਟਾਰਨੀ ਜਨਰਲ ਬਣਾਇਆ ਗਿਆ ਹੈ। ਰਚਨਾ ਸਿੰਘ ਨੂੰ ਐਜੂਕੇਸ਼ਨ ਅਤੇ ਚਾਈਲਡ ਕੇਅਰ, ਹੈਰੀ ਬੈਂਸ ਨੂੰ ਲੇਬਰ ਅਤੇ ਜਗਰੂਪ ਬਰਾੜ ਨੂੰ ਟਰੇਡ ਰਾਜ ਮੰਤਰੀ ਬਣਾਇਆ ਗਿਆ ਹੈ। ਉਹ ਪਹਿਲੀ ਵਾਰ ਮੰਤਰੀ ਬਣੇ ਹਨ।
ਰਵੀ ਕਾਹਲੋਂ ਨੂੰ ਹਾਉਸਿੰਗ ਅਤੇ ਗਵਰਨਮੈਂਟ ਹਾਊਸ ਲੀਡਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ MLA ਰਾਜ ਚਾਊਆਹਾਂ ਬੀ ਸੀ ਅਸੈਂਬਲੀ ਦੇ ਸਪੀਕਰ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h