Beetroot Benefits: ਚੁਕੰਦਰ ਸਿਹਤ ਲਈ ਬਹੁਤ ਫਾਇਦੇਮੰਦ ਹੈ। ਕਈ ਲੋਕ ਇਸ ਨੂੰ ਸਲਾਦ ਦੇ ਰੂਪ ‘ਚ ਖਾਣਾ ਪਸੰਦ ਕਰਦੇ ਹਨ, ਜਦਕਿ ਕੁਝ ਲੋਕ ਚੁਕੰਦਰ ਦਾ ਜੂਸ ਪੀਂਦੇ ਹਨ ਜਾਂ ਇਸ ਨੂੰ ਸਬਜ਼ੀਆਂ ‘ਚ ਮਿਲਾ ਕੇ ਖਾਂਦੇ ਹਨ। ਇਸ ‘ਚ ਕਈ ਵਿਟਾਮਿਨ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ।
ਚੁਕੰਦਰ ਵਿੱਚ ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ, ਫਾਸਫੋਰਸ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਇਮਿਊਨਿਟੀ ਤਾਂ ਵਧਦੀ ਹੀ ਹੈ, ਨਾਲ ਹੀ ਇਹ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੈ। ਤਾਂ ਆਓ ਜਾਣਦੇ ਹਾਂ ਚੁਕੰਦਰ ਦੇ ਕੀ ਫਾਇਦੇ ਹਨ।
ਅੱਜ ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ…
ਹੱਡੀਆਂ ਤੇ ਗੁਰਦੇ ਲਈ ਫ਼ਾਇਦੇਮੰਦ:- ਚੁਕੰਦਰ ‘ਚ ਮੌਜੂਦ ਖਣਿਜ ਤੱਤ ਜਿਵੇਂ ਪੋਟਾਸ਼ੀਅਮ ਅਤੇ ਮੈਗਨੀਜ਼ ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦੇ ਲਈ ਲਾਭਕਾਰੀ ਹੁੰਦੇ ਹਨ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਕਰੇ:- ਚੁਕੰਦਰ ‘ਚ ਕੁਦਰਤੀ ਨਾਈਟ੍ਰੇਟ ਹੁੰਦੇ ਹਨ, ਜੋ ਸਰੀਰ ‘ਚ ਪਹੁੰਚ ਕੇ ਨਾਈਟ੍ਰਿਕ ਆਕਸਾਈਡ ‘ਚ ਬਦਲ ਜਾਂਦੇ ਹਨ। ਇਹ ਬੀ. ਪੀ. ਨੂੰ ਕੰਟਰੋਲ ‘ਚ ਰੱਖਦੇ ਹਨ।
ਵਾਲਾਂ ਲਈ ਫ਼ਾਇਦੇਮੰਦ:– ਚੁਕੰਦਰ ਦੇ ਰਸ ਨੂੰ ਮਹਿੰਦੀ ‘ਚ ਮਿਲਾ ਕੇ ਲਗਾਉਣ ਨਾਲ ਨਾ ਸਿਰਫ਼ ਵਾਲਾਂ ‘ਚ ਚਮਕ ਆਉਂਦੀ ਹੈ ਸਗੋਂ ਵਾਲਾਂ ਨੂੰ ਕੁਦਰਤੀ ਹਾਈਲਾਈਟ ਵੀ ਕੀਤੇ ਜਾਂਦੇ ਹਨ।
ਸਿਕਰੀ ਤੋਂ ਦੇਵੇ ਛੁਟਕਾਰਾ:– ਚੁਕੰਦਰ ਦੇ ਰਸ ‘ਚ ਸਿਰਕਾ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਸਿਰ ‘ਤੇ ਲਗਾਓ। ਫਿਰ ਸਵੇਰੇ ਉੱਠ ਕੇ ਵਾਲਾਂ ਨੂੰ ਧੋ ਲਵੋ। ਹਫ਼ਤੇ ‘ਚ 2 ਵਾਰ ਅਜਿਹਾ ਕਰਨ ਨਾਲ ਵਾਲਾਂ ਦੀ ਸਿਕਰੀ ਦੂਰ ਹੋ ਜਾਵੇਗੀ।
ਸ਼ੂਗਰ ਨੂੰ ਕੰਟਰੋਲ ਕਰੇ:– ਚੁਕੰਦਰ ਖਾਣ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਸ਼ੂਗਰ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਕਬਜ਼ ਨੂੰ ਕਰੇ ਦੂਰ:– ਜੇਕਰ ਤੁਹਾਨੂੰ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਗਾਜਰ ਅਤੇ ਚੁਕੰਦਰ ਦਾ ਰਸ ਮਿਲਾ ਕੇ ਦਿਨ ‘ਚ ਦੋ ਵਾਰ ਪੀਣਾ ਚਾਹੀਦਾ ਹੈ। ਅਜਿਹਾ ਕਰਨ ਦੇ ਨਾਲ ਕਬਜ਼ ਦੀ ਸ਼ਿਕਾਇਤ ਦੂਰ ਹੋ ਜਾਵੇਗੀ।
Disclaimer: ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਕਿਸੇ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h