SYL Issue: SYL ਨੂੰ ਲੈ ਕੇ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ CM ਮਨੋਹਰ ਲਾਲ ਖੱਟਰ (Manohar Lal Khattar) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਤਲੁਜ ਯਮੁਨਾ ਲਿੰਕ (Sutlej Yamuna Link) ਹਰਿਆਣਾ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਹੈ ਅਤੇ ਉਹ ਇਸ ਨੂੰ ਲੈ ਕੇ ਰਹਿਣਗੇ। ਹਰਿਆਣਾ ਦੇ ਮੁੱਖ ਮੰਤਰੀ (Haryana CM) ਨੇ ਕਿਹਾ ਕਿ ਇਸ ਮੁੱਦੇ ਲਈ ਟਾਈਮ ਲਾਈਨ ਤੈਅ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਾਲ ਹੋਣ ਵਾਲੀ ਮੀਟਿੰਗ ਵਿੱਚ ਮਸਲਾ ਜ਼ਰੂਰ ਹੱਲ ਹੋ ਜਾਵੇਗਾ।
ਚੰਡੀਗੜ੍ਹ ‘ਚ 14 ਅਕਤੂਬਰ ਨੂੰ ਦੋਵੇਂ ਸੂਬਿਆਂ ਦੇ ਸੀਐਮ ‘ਚ ਮੀਟਿੰਗ
ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ 14 ਅਕਤੂਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ। ਚੰਡੀਗੜ੍ਹ ਵਿੱਚ ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸੀਐਮ ਮਨੋਹਰ ਲਾਲ ਅਤੇ ਭਗਵੰਤ ਮਾਨ ਮਾਮਲੇ ਨੂੰ ਸੁਲਝਾਉਣ ਲਈ ਵਿਚਾਰ ਵਟਾਂਦਰਾ ਕਰਨਗੇ। ਮੀਟਿੰਗ ਤੋਂ ਪਹਿਲਾਂ ਮਨੋਹਰ ਲਾਲ ਦੇ ਇਸ ਬਿਆਨ ਦੇ ਕਈ ਅਰਥ ਕੱਢੇ ਜਾ ਰਹੇ ਹਨ।
ਕਿਉਂ ਹੋ ਰਹੀ ਇਹ ਮੀਟਿੰਗ?
ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਕਾਰਨ ਹੋ ਰਹੀ ਹੈ। ਅਦਾਲਤ ਨੇ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਮੀਟਿੰਗ ‘ਚ ਦੋਵਾਂ ਆਗੂਆਂ ਨੂੰ ਐਸਵਾਈਐਲ ਮੁੱਦੇ ਨੂੰ ਸੁਲਝਾਉਣ ਦਾ ਰਸਤਾ ਲੱਭਣਾ ਚਾਹੀਦਾ ਹੈ।
ਦਰਅਸਲ ਹਰਿਆਣਾ ਨੇ ਅਦਾਲਤ ਨੂੰ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਹਰਿਆਣਾ ਨਾਲ ਮੀਟਿੰਗ ਕਰਨ ਤੋਂ ਝਿਜਕ ਰਹੇ ਹਨ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇਹ ਮੀਟਿੰਗ ਅਦਾਲਤ ਦੇ ਕਹਿਣ ਤੋਂ ਬਾਅਦ ਹੋ ਰਹੀ ਹੈ।
ਮੀਟਿੰਗ ਤੋਂ ਬਾਅਦ ਕੀ ਹੋਵੇਗਾ?
ਦੋਵਾਂ ਸੂਬਿਆਂ ਨੂੰ 15 ਅਕਤੂਬਰ ਨੂੰ ਅਦਾਲਤ ਵਿੱਚ ਆਪਣੇ ਜਵਾਬ ਦਾਖ਼ਲ ਕਰਨੇ ਹਨ। ਇਸ ਮੀਟਿੰਗ ਤੋਂ ਬਾਅਦ ਦੋਵੇਂ ਸੂਬੇ ਆਪਣੇ ਜਵਾਬ ਤਿਆਰ ਕਰਨਗੇ। ਜਿਸ ਨੂੰ ਉਨ੍ਹਾਂ ਨੇ ਅਦਾਲਤ ਵਿੱਚ ਦਾਇਰ ਕਰਨਾ ਹੈ। ਦੋਵਾਂ ਸੂਬਿਆਂ ਵੱਲੋਂ ਦਿੱਤਾ ਗਿਆ ਜਵਾਬ ਤੈਅ ਕਰੇਗਾ ਕਿ ਇਹ ਮਾਮਲਾ ਕਿਸ ਦਿਸ਼ਾ ਵਿੱਚ ਅੱਗੇ ਵਧੇਗਾ।