Bargari Sacrilege Case of 2015: ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਿਤ ਘਟਨਾਵਾਂ ਸਬੰਧੀ ਠੋਸ ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਬਹਿਬਲ ਕਲਾਂ ਵਿੱਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਮੋਚਰਾ ਚਲ ਰਿਹਾ ਸੀ। ਇਸ ਮੋਰਚੇ ਨੂੰ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਅਪੀਲ ਕੀਤੀ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਜਾਮ ਲਾਉਣ ਵਾਲੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇੱਕ ਵਾਰ ਫਿਰ ਮਨਾ ਲਿਆ ਹੈ। ਸਰਕਾਰ ਨੇ ਇਨਸਾਫ਼ ਦੀ ਮੰਗ ਕਰਨ ਵਾਲਿਆਂ ਨੂੰ 28 ਫਰਵਰੀ ਤੱਕ ਜਾਂਚ ਮੁਕੰਮਲ ਕਰਕੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਸਾਫ਼ ਮੋਰਚੇ ਨੂੰ ਜਾਮ ਖੋਲ੍ਹਣ ਦੀ ਅਪੀਲ ਕੀਤੀ ਤੇ ਸ਼ਾਮ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਧਰਨੇ ਵਾਲੀ ਥਾਂ ‘ਤੇ ਪੁੱਜੇ।
ਮੌਕੇ ‘ਤੇ ਪਹੁੰਚੇ ਮੰਤਰੀ ਨੇ ਕਰੀਬ ਇੱਕ ਘੰਟਾ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਸਰਕਾਰ ਦੇ ਭਰੋਸੇ ਤੋਂ ਬਾਅਦ ਇਨਸਾਫ਼ ਮੋਰਚੇ ਨੇ ਹਾਈਵੇਅ ਦਾ ਇੱਕ ਪਾਸਾ ਖੋਲ੍ਹ ਦਿੱਤਾ ਹੈ, ਜਿਸ ਨਾਲ ਆਵਾਜਾਈ ਬਹਾਲ ਹੋ ਗਈ ਹੈ।
ਜਾਣੋ ਕੀ ਮੰਗ ਕਰ ਰਿਹਾ ਹੈ ਮੋਰਚਾ
ਦੱਸ ਦਈਏ ਕਿ ਬਹਿਬਲ ਕਲਾਂ ‘ਚ 16 ਦਸੰਬਰ 2021 ਤੋਂ ਬੇਅਦਬੀ ਇਨਸਾਫ਼ ਮੋਰਚੇ ਦੇ ਰੂਪ ‘ਚ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ। ਸੂਬਾ ਸਰਕਾਰ ਦੇ ਨੁਮਾਇੰਦੇ ਸਮੇਂ-ਸਮੇਂ ‘ਤੇ ਇੱਥੇ ਆ ਕੇ ਭਰੋਸਾ ਦਿੰਦੇ ਆ ਰਹੇ ਹਨ ਪਰ ਕੋਈ ਕਾਰਵਾਈ ਨਾ ਹੋਣ ਦੇ ਗੁੱਸੇ ‘ਚ ਮੋਰਚਾ ਨੇ 5 ਫਰਵਰੀ ਨੂੰ ਨੈਸ਼ਨਲ ਹਾਈਵੇਅ ‘ਤੇ ਧਰਨਾ ਦਿੱਤਾ ਅਤੇ ਦੋਵੇਂ ਸੜਕਾਂ ਜਾਮ ਕਰ ਦਿੱਤੀਆਂ। ਮੋਰਚਾ ਮੰਗ ਕਰ ਰਿਹਾ ਹੈ ਕਿ ਸੂਬਾ ਸਰਕਾਰ ਇਨ੍ਹਾਂ ਘਟਨਾਵਾਂ ਦੀ ਜਾਂਚ ਮੁਕੰਮਲ ਕਰਕੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰੇ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਸੁਣਵਾਈ ਸ਼ੁਰੂ ਹੋ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਨਸਾਫ਼ ਮੋਰਚੇ ਦੀ ਅਪੀਲ ਕਰਦਿਆਂ ਟਵੀਟ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ ਸੀ ਅਤੇ ਸ਼ਾਮ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖ਼ੁਦ ਧਰਨਾਕਾਰੀਆਂ ਨੂੰ ਮਿਲਣ ਲਈ ਪੁੱਜੇ ਸੀ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਾਮ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਮੋਰਚੇ ਦੇ ਆਗੂਆਂ ਨੂੰ ਬੇਨਤੀ ਕਰਨ ਆਏ ਸੀ ਤੇ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਕੇ ਮੋਰਚੇ ਵੱਲੋਂ ਰਸਤਾ ਖੋਲ੍ਹਣ ਦੀ ਹਾਮੀ ਭਰੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਹੀਨੇ ਦੇ ਅੰਤ ਤੱਕ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ ਤਾਂ ਜੋ ਸਾਰਿਆਂ ਨੂੰ ਸ਼ਾਂਤੀ ਮਿਲ ਸਕੇ। ਇਸ ਮੌਕੇ ਫਰੰਟ ਦੇ ਆਗੂ ਸੁਖਰਾਜ ਸਿੰਘ ਨੇ ਕਿਹਾ ਕਿ ਸੰਗਤ ਦੇ ਫੈਸਲੇ ਅਨੁਸਾਰ ਪਹਿਲਾਂ ਵੀ ਜਾਮ ਲਾਇਆ ਗਿਆ ਸੀ ਤੇ ਅੱਜ ਵੀ ਸੰਗਤ ਨੇ ਫੈਸਲਾ ਲਿਆ ਹੈ। ਇਸ ਗੱਲਬਾਤ ਦੌਰਾਨ ਇਲਾਕੇ ਦੀਆਂ 15 ਦੇ ਕਰੀਬ ਪੰਚਾਇਤਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਦੋਵਾਂ ਪਾਸਿਆਂ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਸਹਿਮਤੀ ਤੋਂ ਬਾਅਦ ਪੰਚਾਇਤਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ 28 ਫਰਵਰੀ ਤੱਕ ਮਸਲਾ ਹੱਲ ਨਾ ਕੀਤਾ ਤਾਂ ਉਹ ਵੀ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h