Bela-Behrampur Road: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਬੇਲਾ-ਬਹਿਰਾਮਪੁਰ ਸੜਕ (ਓ.ਡੀ.ਆਰ-07) ਨੂੰ ਚੌੜਾ ਅਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 8.05 ਕਿਲੋਮੀਟਰ ਹੈ ਅਤੇ ਮੌਜੂਦਾ ਚੌੜਾਈ 18 ਫੁੱਟ/24.5 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਕਾਰਜ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
Punjab government will widen and strengthen Bela-Behrampur road under Rupnagar district at cost of ₹4.80 crore. Public Works Minister Harbhajan Singh ETO said that under the NABARD-28 scheme, widening and strengthening of Bela-Behrampur road (ODR-07) will be done by state govt. pic.twitter.com/MhhmIolqIs
— Government of Punjab (@PunjabGovtIndia) May 18, 2023
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸੜਕ ਬਲਾਕ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਨੂੰ ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ ਨਾਲ ਜੋੜਦੀ ਹੈ। ਈਟੀਓ ਨੇ ਦੱਸਿਆ ਕਿ ਇਸ ਸੜਕ ‘ਤੇ ਆਵਾਜਾਈ ਵਧਣ ਕਾਰਨ ਇਸਦੀ ਮੌਜੂਦਾ ਹਾਲਤ ਖਰਾਬ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲ ਪੇਸ਼ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ 18 ਫੁੱਟ ਵਾਲੇ ਹਿੱਸੇ ਨੂੰ ਹੁਣ 23 ਫੁੱਟ ਚੌੜਾ ਕੀਤਾ ਜਾਵੇਗਾ ਅਤੇ ਪੂਰੀ ਸੜਕ ਉੱਤੇ ਬੀ.ਸੀ. ਪਾਈ ਜਾਵੇਗੀ।
ਹਰਭਜਨ ਸਿੰਘ ਈਟੀਓ ਨੇ ਅੱਗੇ ਦੱਸਿਆ ਕਿ ਇਸ ਸੜਕ ਉੱਤੇ ਪੈਂਦੇ ਪਿੰਡ ਟੱਪਰੀਆਂ ਅਮਰ ਸਿੰਘ ਦੇ ਵਾਸੀਆਂ ਦੀ ਮੰਗ ਅਨੁਸਾਰ ਪਿੰਡ ਨੇੜੇ ਸੜਕ ਨੂੰ ਉੱਚਾ ਚੱਕਿਆ ਜਾਵੇਗਾ ਅਤੇ ਡਰੇਨ ਬਣਾਈ ਜਾਵੇਗੀ ਤਾਂ ਜੋ ਬਾਰਿਸ਼ ਦਾ ਪਾਣੀ ਸੜਕ ਉੱਤੇ ਖੜ੍ਹਾ ਨਾ ਹੋ ਸਕੇ। ਕੈਬਿਨਟ ਮੰਤਰੀ ਦੱਸਿਆ ਕਿ ਇਸ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h