ਮੰਗਲਵਾਰ, ਸਤੰਬਰ 2, 2025 06:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਨੇ ਵਿਰੋਧੀ ਧਿਰ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਾਏ ਇਲਜ਼ਾਮ, ਕਿਹਾ “ਭਾਵਨਾਵਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੂਰਖ ਬਣਾਇਆ,,,”

Punjab News: ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ।

by ਮਨਵੀਰ ਰੰਧਾਵਾ
ਜੁਲਾਈ 31, 2023
in ਪੰਜਾਬ, ਵੀਡੀਓ
0

Punjab CM Slam Opposition: ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇੱਕ ਤਜਰਬੇਕਾਰ ਅਧਿਆਪਕ ਆਉਣ ਵਾਲੇ ਭਵਿੱਖ ਲਈ ਯੋਗ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ।

ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਆਗੂ ਸੱਤਾ ਹਥਿਆਉਣ ਤੋਂ ਬਾਅਦ ਲੋਕਾਂ ਵਿੱਚ ਜਾਣਾ ਵੀ ਪਸੰਦ ਨਹੀਂ ਕਰਦੇ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰੋਜਾਨਾ ਕਿਸੇ ਨਾ ਕਿਸੇ ਸਮਾਗਮ ਵਿੱਚ ਸਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸਾਸਨਿਕ ਅੜਚਨਾਂ ਨੂੰ ਦੂਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਹਮੇਸ਼ਾ ਏਜੰਡੇ ‘ਤੇ ਰੱਖਿਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਦ੍ਰਿੜ ਵਿਸਵਾਸ ਹੈ ਕਿ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਮੁਲਾਜਮ ਦੀ ਜਾਇਜ਼ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।

600 ਮੁਲਾਜ਼ਮਾਂ ਨੂੰ ਪੱਕੇ ਕਰਨ ‘ਚ ਮੈਨੂੰ ਕੋਈ ਸੰਕੋਚ ਨਹੀਂ ਹੈ,ਪਰ ਉਸ ‘ਚ ਕਈ ਕਾਨੂੰਨੀ ਅੜਚਨਾਂ ਆ ਰਹੀਆਂ ਨੇ

ਮੈਂ ਤੁਹਾਨੂੰ ਦੱਸ ਰਿਹਾ ਕਿ ਹੁਣ ਅਸੀਂ ਕਿਸੇ ਮੁਲਾਜ਼ਮ ਦੇ ਨਾਮ ਅੱਗੇ ਕੱਚਾ ਲਫ਼ਜ ਨਹੀਂ ਰਹਿਣ ਦੇਵਾਂਗੇ

—CM @BhagwantMann pic.twitter.com/IYCeCvSa2v

— AAP Punjab (@AAPPunjab) July 30, 2023

ਵਿਰੋਧੀ ਧਿਰ ‘ਤੇ ਵਰ੍ਹੇ ਸੀਐਮ ਮਾਨ

ਵਿਰੋਧੀ ਧਿਰ ਵੱਲੋਂ ਤਰਕਹੀਣ ਅਤੇ ਬੇਬੁਨਿਆਦ ਟਿੱਪਣੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਕਾਰਡ ‘ਤੇ ਮੌਜੂਦ ਹੈ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਨਾਲ ਜੁੜਿਆ ਕੱਚਾ ਸਬਦ ਹਮੇਸਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ 5 ਫੀਸਦੀ ਇੰਕਰੀਮੈਂਟ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਆਪਣੇ ਕਾਰਜਕਾਲ ਦੌਰਾਨ ਲੰਮੇ ਸਮੇਂ ਤੋਂ ਇਨ੍ਹਾਂ ਅਧਿਆਪਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੂਰਖ ਬਣਾਇਆ ਹੈ, ਇਸ ਲਈ ਉਨ੍ਹਾਂ ਨੂੰ ਇਸ ਮੁੱਦੇ ‘ਤੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਹੋਰ ਪੱਕੇ ‘ਤੇ ਸੀਮਿੰਟ ਲੱਗਿਆ ਹੁੰਦਾ

ਵਿਰੋਧੀ ਪਾਰਟੀਆਂ ਪਹਿਲਾਂ ਸਰਕਾਰ ‘ਚ ਹੀ ਸੀ ਉਹ ਪੱਕੇ ਕਰ ਦਿੰਦੇ ਅਧਿਆਪਕਾਂ ਨੂੰ

ਅਸੀਂ ਪੱਕੇ ਕਰਨ ਦੇ ਨਾਲ਼-ਨਾਲ਼ ਬਾਕੀ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਇਨ੍ਹਾਂ ਅਧਿਆਪਕਾਂ ਨੂੰ ਦਿੱਤੀਆਂ ਨੇ
— CM @BhagwantMann pic.twitter.com/VMr3Jf9Uhd

— AAP Punjab (@AAPPunjab) July 30, 2023

ਪੰਜਾਬ ਦੀ ਨਵੀਂ ਖੇਡ ਨੀਤੀ ‘ਤੇ ਸੀਐਮ ਮਾਨ ਦਾ ਬਿਆਨ

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸਾਨ ਨੂੰ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਨਵੀਂ ਖੇਡ ਨੀਤੀ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ ਪਿੰਡ ਪੱਧਰ ਤੋਂ ਲੈ ਕੇ ਖਿਡਾਰੀਆਂ ਲਈ ਨੌਕਰੀਆਂ, ਸਿਖਲਾਈ, ਵੱਖ-ਵੱਖ ਲਾਭ ਅਤੇ ਮਜਬੂਤ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਭਰਤੀ ਕਰਕੇ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਤ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਖੇਡਾਂ ਵਿੱਚ ਮੱਲਾਂ ਮਾਰ ਸਕਣ।

ਭਗਵੰਤ ਮਾਨ ਨੇ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਨੂੰ ਮਜਬੂਤ ਬੁਨਿਆਦੀ ਢਾਂਚਾ, ਕੋਚਿੰਗ ਅਤੇ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਮੈਡਲ ਜਿੱਤਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ‘ਤੇ ਵੀ ਜੋਰ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਉਦਯੋਗ ਨੀਤੀ, ਇਲੈਕਟਿ੍ਰਕ ਵਹੀਕਲ ਨੀਤੀ, ਖੇਤੀਬਾੜੀ ਨੀਤੀ ਅਤੇ ਹੁਣ ਖੇਡ ਨੀਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬਾ ਹਰ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖੇ ਤਾਂ ਜੋ ਸੂਬੇ ਨੂੰ ਮੁੜ ‘ਰੰਗਲਾ ਪੰਜਾਬ‘ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannOppositionpro punjab tvPunjab CMPunjab Education Sectorpunjab governmentpunjab newsPunjab's New Sports Policypunjabi news
Share204Tweet128Share51

Related Posts

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.