Boycott of Opening Ceremony of New Parliament: ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ‘ਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।
ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਨਵੀਂ ਸੰਸਦ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ਵਿੱਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਸਰਾਸਰ ‘ਸੰਵਿਧਾਨ ਦਾ ਮਜ਼ਾਕ’ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ।
ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਵਰਗੇ ਦੂਰਅੰਦੇਸ਼ੀ ਨੇਤਾ ਦੀ ਅਗਵਾਈ ਵਿਚ ਤਿਆਰ ਕੀਤਾ ਗਿਆ, ਜਿਨ੍ਹਾਂ ਨੇ ਜਮਹੂਰੀਅਤ ਦੇ ਸਫਲਤਾਪੂਰਵਕ ਅਮਲ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਕਦਰਾਂ-ਕੀਮਤਾਂ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਡੂੰਘੀ ਸਾਜ਼ਿਸ਼ ਦੇ ਤਹਿਤ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਅਜਿਹੀਆਂ ਕੋਝੀਆਂ ਚਾਲਾਂ ਖੇਡ ਕੇ ਸੰਵਿਧਾਨ ਦੇ ਨਿਰਮਾਤਾਵਾਂ ਦਾ ਘੋਰ ਨਿਰਾਦਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ।
ਜਦ ਵੀ ਪਾਰਲੀਮੈਂਟ ਦਾ ਸ਼ੈਸਨ ਬੁਲਾਇਆ ਜਾਂਦਾ ਹੈ ਤਾਂ ਮਾਣਯੋਗ ਰਾਸ਼ਟਰਪਤੀ ਜੀ ਹਰ ਇੱਕ MP ਨੂੰ ਸੈਸ਼ਨ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਭੇਜਦੇ ਹਨ..ਪਰ ਨਵੀਂ ਪਾਰਲੀਮੈਂਟ ਦੇ ਉਦਘਾਟਨ ਕਰਾਉਣ ਦੀ ਗੱਲ ਤਾਂ ਦੂਰ ਓਹਨਾਂ ਨੂੰ ਬੁਲਾਇਆ ਵੀ ਨਹੀਂ ਗਿਆ…ਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਜਰੂਰ ਜਾਂਦੇ ਪਰ ਹੁਣ ਨਹੀਂ ਜਾਵਾਂਗੇ …
— Bhagwant Mann (@BhagwantMann) May 24, 2023
ਪੰਜਾਬ ਸੀਐਮ ਨੇ ਕਿਹਾ, “ ਮੇਰੀ ਜ਼ਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।” ਇਸ ਲਈ ਉਹ ਇਸ ਸਮਾਗਮ ਦਾ ਬਾਈਕਾਟ ਕਰਨਗੇ ਅਤੇ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਪਹੁਦਰੇਪਣ ਦੀ ਮੁਖਾਲਫ਼ਤ ਵਜੋਂ ਇਸ ਵਿੱਚ ਸ਼ਾਮਲ ਨਹੀਂ ਹੋਣਗੇ।
ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਭਾਰਤ ਦੇ ਰਾਸ਼ਟਰਪਤੀ ਇਸ ਨਵੀਂ ਸੰਸਦ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਤਾਂ ਉਨ੍ਹਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਬਹੁਤ ਚੰਗਾ ਲਗਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h