ਸੋਮਵਾਰ, ਦਸੰਬਰ 29, 2025 01:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਨੇੜੇ 100 ਕਰੋੜ ਰੁਪਏ ਦੀ ਲਾਗਤ ਨਾਲ 50 ਏਕੜ ਰਕਬੇ ‘ਚ ਬਣੇਗੀ ਡਿਜੀਟਲ ਜੇਲ੍ਹ, ਜਾਣੋ ਇਸ ਦਾ ਐਲਾਨ ਕਰਦੇ ਕੀ ਬੋਲੇ ਸੀਐਮ ਮਾਨ

Appointment Letter to Newly Recruited Warder: ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਛੇਤੀ ਹੀ ਮੁਹਾਲੀ ਵਿੱਚ ਆਪਣਾ ਅਤਿ ਆਧੁਨਿਕ ਦਫ਼ਤਰ ਬਣਾਇਆ ਜਾਵੇਗਾ।

by ਮਨਵੀਰ ਰੰਧਾਵਾ
ਜੂਨ 9, 2023
in ਪੰਜਾਬ, ਵੀਡੀਓ
0

High Security Digital Jail: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਤਰਨਾਕ ਅਪਰਾਧੀਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਜੇਲ੍ਹ ਕੰਪਲੈਕਸ ਵਿਚ ਹੀ ਕਰਨ ਲਈ ਸੂਬੇ ਵਿਚ 50 ਏਕੜ ਰਕਬੇ ਵਿਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ।

ਨਵੇਂ ਭਰਤੀ ਹੋਏ ਜੇਲ੍ਹ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਨੇੜੇ 50 ਏਕੜ ਜ਼ਮੀਨ ਵਿੱਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਸਥਾਪਤ ਕਰਨ ਲਈ ਭਾਰਤ ਸਰਕਾਰ ਨੇ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਜਿੱਥੇ ਸੂਬੇ ਵਿੱਚ ਖਤਰਨਾਕ ਅਪਰਾਧੀਆਂ ਦੀ ਅਦਾਲਤੀ ਸੁਣਵਾਈ ਲਈ ਕੀਤੀ ਜਾਇਆ ਕਰੇਗੀ।

ਉਨ੍ਹਾਂ ਕਿਹਾ ਕਿ ਸੂਬੇ ਲਈ ਖਤਰਾ ਬਣੇ ਅਜਿਹੇ ਖੌਫਨਾਕ ਅਪਰਾਧੀਆਂ ਦੀ ਵਿਸ਼ੇਸ਼ ਸੁਣਵਾਈ ਲਈ ਜੇਲ੍ਹ ਵਿੱਚ ਹੀ ਜੱਜਾਂ ਦੇ ਵੱਖਰੇ ਕੈਬਿਨ ਬਣਾਏ ਜਾਣਗੇ ਤਾਂ ਜੋ ਇਸ ਮੰਤਵ ਲਈ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਾ ਲਿਜਾਣਾ ਪਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਛੇਤੀ ਹੀ ਮੁਹਾਲੀ ਵਿੱਚ ਆਪਣਾ ਅਤਿ ਆਧੁਨਿਕ ਦਫ਼ਤਰ ਬਣਾਇਆ ਜਾਵੇਗਾ ਜਿਸ ਲਈ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।

ਮੋਹਾਲੀ ‘ਚ ਬਣਾਇਆ ਜਾਵੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ

ਅਸੀਂ ਚੰਗਾ ਵਿਵਹਾਰ ਕਰਨ ਵਾਲੇ ਕੈਦੀਆਂ ਨੂੰ ਪਰਿਵਾਰ ਨਾਲ ਮੁਲਾਕਾਤ ਦਾ ਮੌਕਾ ਦਿੱਤਾ

ਜੇਲ੍ਹਾਂ ‘ਚ ਕੈਦੀਆਂ ਨੂੰ ਦਿੱਤੀ ਜਾ ਰਹੀ ਹੈ ਕੰਪਿਊਟਰ ਟ੍ਰੇਨਿੰਗ

Mobile Jamming ਤਕਨੀਕ ਨੂੰ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ‘ਚ ਸਥਾਪਿਤ ਕੀਤਾ ਜਾਵੇਗਾ

— CM @BhagwantMann pic.twitter.com/zHbb1T3x6P

— AAP Punjab (@AAPPunjab) June 9, 2023

ਜੇਲ੍ਹਾਂ ਵਿੱਚ ਉੱਚ-ਤਕਨੀਕ ਵਾਲੇ ਜੈਮਰ ਅਤੇ ਹੋਰ ਉਪਕਰਨ ਲਾਏ ਜਾ ਰਹੇ- ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਅਤਿ ਆਧੁਨਿਕ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਕਈ ਤਰ੍ਹਾਂ ਦੇ ਨਵੇਂ ਸੁਧਾਰ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਦੇ ਅੰਦਰੋਂ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਉੱਚ-ਤਕਨੀਕ ਵਾਲੇ ਜੈਮਰ ਅਤੇ ਹੋਰ ਉਪਕਰਨ ਲਾਏ ਜਾ ਰਹੇ ਹਨ।

ਪੰਜਾਬ ਪੁਲਿਸ ਕੰਪਲੈਕਸ, ਲੱਡਾ ਦੇ ਨਵੀਨੀਕਰਨ ਲਈ ₹8 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ

Synthetic ਟ੍ਰੈਕ ਲਈ – ₹4.5 ਕਰੋੜ

ਹੋਸਟਲ ਲਈ – ₹3 ਕਰੋੜ

ਫਾਇਰਿੰਗ ਰੇਂਜ ਲਈ – ₹25 ਲੱਖ

ਸੜਕਾਂ ਲਈ – ₹25 ਲੱਖ

— CM @BhagwantMann pic.twitter.com/1OcqPg7xqL

— AAP Punjab (@AAPPunjab) June 9, 2023

ਇਸ ਮੌਕੇ ਮਾਨ ਨੇ ਐਲਾਨ ਕੀਤਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੰਜਾਬ ਪੁਲਿਸ ਵਿੱਚ ਐਂਟੀ-ਡਰੋਨ ਤਕਨੀਕ ਲਿਆਂਦੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ ਪੁਲਿਸ, ਦੇਸ਼ ਭਰ ਵਿੱਚ ਸਭ ਤੋਂ ਵਧੀਆ ਫੋਰਸ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਥਾਣਿਆਂ ਦੀ ਕਾਇਆਕਲਪ ਕਰਨ ਲਈ ਬਹੁਤ ਸਾਰੇ ਵਸੀਲੇ ਜੁਟਾ ਕੇ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਭਾਗ ਵਿੱਚ ਵਾਹਨਾਂ, ਹਥਿਆਰਾਂ ਅਤੇ ਹੋਰਾਂ ਪੱਖੋਂ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਪੰਜਾਬ ਪੁਲਿਸ ਨੇ ਬਹੁ-ਰਾਸ਼ਟਰੀ ਕੰਪਨੀ ਗੂਗਲ ਨਾਲ ਹੱਥ ਮਿਲਾਏਗਾ

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਛੇਤੀ ਹੀ ਸੂਬੇ ਦੀ ਪੁਲਿਸ ਨੂੰ ਆਧੁਨਿਕ ਲੀਹਾਂ ‘ਤੇ ਤੋਰਨ ਲਈ ਬਹੁ-ਰਾਸ਼ਟਰੀ ਕੰਪਨੀ ਗੂਗਲ ਨਾਲ ਹੱਥ ਮਿਲਾਏਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਆਪਕ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਜਲਦ ਹੀ ਰਸਮੀ ਸਮਝੌਤੇ ‘ਤੇ ਦਸਤਖਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਕਾਰਜ-ਕੁਸ਼ਲਤਾ ਤੇ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਸੁਧਾਰ ਲਈ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਜ਼ਿੰਦਗੀ ਵਿੱਚ ਕੋਈ ਹੁਨਰ ਜਾਂ ਕੰਮਕਾਜ ਸਿੱਖ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਲੱਡਾ ਕੋਠੀ ਵਿਖੇ ਪੁਲਿਸ ਸਿਖਲਾਈ ਕੇਂਦਰ ਦੇ ਕੈਂਪਸ ਵਿੱਚ ਸਿੰਥੈਟਿਕ ਟ੍ਰੈਕ ਵਿਛਾਉਣ ਲਈ 4.5 ਕਰੋੜ ਰੁਪਏ ਦਿੱਤੇ ਜਾਣਗੇ, ਕੈਂਪਸ ਦੇ ਅੰਦਰ 3 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਹੋਸਟਲ ਬਣਾਇਆ ਜਾਵੇਗਾ ਅਤੇ 25 ਲੱਖ ਰੁਪਏ ਖਰਚ ਕੇ ਫਾਇਰਿੰਗ ਰੇਂਜ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕੈਂਪਸ ਵਿੱਚ ਸੜਕਾਂ ਦੇ ਨਿਰਮਾਣ ਲਈ ਵੀ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਜੇਲ੍ਹਾਂ ਵਿਚ ਕੈਦੀਆਂ ਨੂੰ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਲਈ ਖ਼ਰਚ ਕਰੋੜਾਂ ਰੁਪਏ

ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿਚ ਕੈਦੀਆਂ ਨੂੰ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਲਈ ਵਰਤਿਆ ਜਾਂਦਾ ਕੱਚਾ ਮਾਲ ਮੁਹੱਈਆ ਕਰਵਾਉਣ ‘ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਸ਼ੇਸ਼ ਮਹਿਲਾ ਜੇਲ੍ਹ ਦੀ ਉਸਾਰੀ ਕਰਨ ਤੋਂ ਇਲਾਵਾ ਜੇਲ੍ਹ ਵਿਭਾਗ ਵਿੱਚ 351 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਮਜ਼ਬੂਤ, ਆਧੁਨਿਕ ਅਤੇ ਅਪਗ੍ਰੇਡ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਜੇਲ੍ਹ ਵਿਭਾਗ ਵੱਲੋਂ ਕੀਤੀਆਂ ਮੰਗਾਂ ਨੂੰ ਪੂਰੀਆਂ ਕਰ ਰਿਹਾ ਹਾਂ

ਫ਼ੈਕਟਰੀ ‘ਚ ਕੰਮ ਕਰਨ ਵਾਲੇ ਕੈਦੀਆਂ ਲਈ ₹10 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ

— CM @BhagwantMann pic.twitter.com/zEB7zLLAXJ

— AAP Punjab (@AAPPunjab) June 9, 2023

ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦੇ ਜਵਾਨ ਔਖੇ ਸਮਿਆਂ ਵਿੱਚ ਵੀ ਆਪਣੀ ਡਿਊਟੀ ਦ੍ਰਿੜਤਾ ਨਾਲ ਨਿਭਾਉਂਦੇ ਹਨ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਸ ਫਰਜ਼ ਨੂੰ ਪੈਸੇ ਨਾਲ ਨਹੀਂ ਤੋਲਿਆ ਜਾ ਸਕਦਾ ਕਿਉਂਕਿ ਇਹ ਦੇਸ਼ ਅਤੇ ਇਸ ਦੇ ਲੋਕਾਂ ਲਈ ਸਭ ਤੋਂ ਮਹੱਤਵਪੂਰਨ ਸੇਵਾਵਾਂ ਵਿੱਚੋਂ ਇੱਕ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਵਾਰਡਰਜ਼ ਨੂੰ ਸਿਖਲਾਈ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ। ਨਾਲ ਹੀ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ, ਏ. ਡੀ.ਜੀ. ਪੀ. (ਜੇਲ੍ਹਾਂ) ਅਰੁਣਪਾਲ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appointment letterBhagwant MannHighly Secure Digital JailludhianaNewly Recruited WarderPolice Training Centerpro punjab tvPunjab CMpunjab newspunjab policepunjabi news
Share213Tweet133Share53

Related Posts

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਦਸੰਬਰ 29, 2025

2025 ਬਣਿਆ ਕਿਸਾਨਾਂ ਲਈ ਖੁਸ਼ੀਆਂ ਦਾ ਸਾਲ, ਪੰਜਾਬ ਸਰਕਾਰ ਦੇ ਸਦਕਾ ਪੰਜਾਬ ਦੇ ਖੇਤਾਂ ਚ ਦਿਖੇ ਪਹਿਲੀ ਵਾਰ ਇਹ ਬਦਲਾਅ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਦਸੰਬਰ 28, 2025
Load More

Recent News

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਦਸੰਬਰ 29, 2025

2025 ਬਣਿਆ ਕਿਸਾਨਾਂ ਲਈ ਖੁਸ਼ੀਆਂ ਦਾ ਸਾਲ, ਪੰਜਾਬ ਸਰਕਾਰ ਦੇ ਸਦਕਾ ਪੰਜਾਬ ਦੇ ਖੇਤਾਂ ਚ ਦਿਖੇ ਪਹਿਲੀ ਵਾਰ ਇਹ ਬਦਲਾਅ

ਦਸੰਬਰ 29, 2025

Mexico Train Accident: ਮੇਕਸਿਕੋ ‘ਚ ਵਾਪਰਿਆ ਵੱਡਾ ਰੇਲ ਹਾਦਸਾ, ਕਈ ਲੋਕਾਂ ਦੇ ਜਖਮੀ ਹੋਣ ਦਾ ਖਦਸ਼ਾ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.