ਸੋਮਵਾਰ, ਮਈ 12, 2025 04:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਜ਼ਾਰਤ ਵੱਲੋਂ ਫਸਲਾਂ ਪਾਲਣ ਵਾਲੇ ਕਿਰਤੀ ਵਰਗ ਨੂੰ ਮਜ਼ਦੂਰਾਂ ਨੂੰ ਤੋਹਫ਼ਾ, ਖੇਤ ਕਾਮਿਆਂ ਨੂੰ ਮੁਆਵਜ਼ਾ ਦੇਣ ਦਾ ਐਲਾਨ

Punjab Cabinet Meeting: ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਪੰਜਾਬ, ਵੀਡੀਓ
0

CM Mann on Cabinet Meeting: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ‘ਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ  ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ।

ਮਜ਼ਦੂਰ ਦਿਵਸ ਵਾਲੇ ਦਿਨ ਪੰਜਾਬ ਦੇ ਕਾਮਿਆਂ ਨੂੰ ਵਿਸ਼ੇਸ਼ ਤੋਹਫ਼ਾ ਪੰਜਾਬ ਸਰਕਾਰ ਵੱਲੋਂ ਦੇ ਰਹੇ ਹਾਂ…ਫ਼ਸਲ ਦੇ ਖ਼ਰਾਬੇ ਸਮੇਂ ਕਿਸਾਨਾਂ ਨੂੰ ਮਿਲਣ ਵਾਲੇ ਮੁਆਵਜ਼ੇ ਵਾਂਗ ਮਜ਼ਦੂਰਾਂ ਨੂੰ 10% ਹਿੱਸਾ ਮਿਲਿਆ ਕਰੇਗਾ…ਯਾਨੀਕਿ ਕਿਸਾਨਾਂ ਨੂੰ ₹15 ਹਜ਼ਾਰ ਤੇ ਮਜ਼ਦੂਰਾਂ ਨੂੰ ₹1500 ਸਰਕਾਰ ਦੇਵੇਗੀ… pic.twitter.com/xE0Q55ym3Y

— Bhagwant Mann (@BhagwantMann) April 28, 2023

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟ੍ਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਬਹੁਤੀਆਂ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਲਾਗੂ ਕੀਤੇ ਜਾਣ ਪ੍ਰਤੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ।

ਪੰਜਾਬ ਸਿਵਲ ਸਕੱਤਰੇਤ ਤੋਂ ਬਾਹਰ ਵਜ਼ਾਰਤ ਦੀ ਮੀਟਿੰਗ ਕਰਕੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਆਗਜ਼ ਕੀਤਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ ’ਸਰਕਾਰ ਤੁਹਾਡੇ ਦੁਆਰ’ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ।

ਚੰਡੀਗੜ੍ਹ ਤੋਂ ਬਾਹਰ ਪਹਿਲੀ ਕੈਬਨਿਟ ਮੀਟਿੰਗ ਲੁਧਿਆਣੇ ਕੀਤੀ ਗਈ ਹੈ…ਸਰਕਾਰ ਤੁਹਾਡੇ ਦੁਆਰ ਸਕੀਮ ਦੇ ਤਹਿਤ ਹੁਣ ਅਸੀਂ ਕੈਬਨਿਟ ਮੀਟਿੰਗਾਂ ਵੱਡੇ ਸ਼ਹਿਰਾਂ ਤੇ ਵੱਡੇ ਪਿੰਡਾਂ ‘ਚ ਕਰਿਆ ਕਰਾਂਗੇ…ਲੋਕਾਂ ਦੀਆਂ ਮੁਸ਼ਕਲਾਂ ਮੌਕੇ ‘ਤੇ ਸੁਣਕੇ ਹੱਲ ਕਰਾਂਗੇ.. pic.twitter.com/wYLlIxYMGx

— Bhagwant Mann (@BhagwantMann) April 28, 2023

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਇਧਰ-ਉਧਰ ਭੱਜ ਦੌੜ ਨਾ ਕਰਨੀ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਹੂਲਤਾਂ ਮੁਹੱਈਆ ਕਰਵਾਏਗੀ।

ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ‘ਤੇ ਭਰਤੀ ਦੀ ਮਨਜ਼ੂਰੀ

ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ।

ਪੰਜਾਬ ਸਟੇਟ ਸਪੋਰਟਸ ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਹਰੀ ਝੰਡੀ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕੈਬਨਿਟ ਨੇ ਪੰਜਾਬ ਸਟੇਟ ਸਪੋਰਟਸ (ਗਰੁੱਪ-ਏ, ਗਰੁੱਪ-ਬੀ ਤੇ ਗਰੁੱਪ ਸੀ) ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਮਨਜ਼ੂਰੀ ਦੇ ਦਿੱਤੀ। ਖੇਡ ਵਿਭਾਗ ਵਿੱਚ ਵੱਖ ਵੱਖ ਕੇਡਰਾਂ (ਗਰੁੱਪ ਏ, ਗਰੁੱਪ ਬੀ ਤੇ ਗਰੁੱਪ ਸੀ) ਵਿੱਚ ਤਾਜ਼ਾ ਭਰਤੀ ਇਨ੍ਹਾਂ ਨਵੇਂ ਨੋਟੀਫਾਈ ਨਿਯਮਾਂ ਮੁਤਾਬਕ ਹੀ ਹੋਵੇਗੀ। ਇਸੇ ਤਰ੍ਹਾਂ ਖੇਡ ਵਿਭਾਗ ਵਿੱਚ ਵੱਖ-ਵੱਖ ਕਾਡਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਮੁਲਾਜ਼ਮਾਂ ਨੁੰ ਆਪਣੀ ਸੇਵਾ ਦੌਰਾਨ ਤਰੱਕੀ ਦੇ ਮੌਕੇ ਮਿਲਣਗੇ।

ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਨੂੰ ਨਵਾਂ ਬਲਾਕ ਬਣਾਉਣ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੀਆਂ 75 ਪੰਚਾਇਤਾਂ ਕੱਢ ਕੇ ਨਵਾਂ ਬਲਾਕ ਰਮਦਾਸ ਕਾਇਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਮਦਾਸ ਬਲਾਕ ਬਣਾਉਣ ਨਾਲ ਇਨ੍ਹਾਂ 75 ਪਿੰਡਾਂ ਵਿੱਚ ਵਿਕਾਸ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਕੈਬਨਿਟ ਨੇ ਨਵੇਂ ਬਣਾਏ ਇਸ ਬਲਾਕ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਦੀ ਆਸਾਮੀ ਕਾਇਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ।

ਪੀ.ਏ.ਯੂ. ਵਿਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ

ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ ਤੇ ਪੈਨਸ਼ਨ ਦਾ ਭੁਗਤਾਨ ਅਪ੍ਰੈਲ, 2023 ਤੋਂ ਹੋਵੇਗਾ। ਇਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ।

PAU ਦੇ ਮੁਲਾਜ਼ਮਾਂ ਲਈ 1 ਜਨਵਰੀ 2016 ਤੋਂ ਸੋਧੀ ਹੋਈ ਪੇਅ ਸਕੇਲ ਅਨੁਸਾਰ 7ਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇਗਾ…ਅਗਲੀ ਕੈਬਨਿਟ ਮੀਟਿੰਗ ‘ਚ GADVASU ਤੇ PTU ਦੇ ਮੁਲਾਜ਼ਮਾਂ ਲਈ ਵੀ ਮਨਜ਼ੂਰੀ ਦੇ ਦਿੱਤੀ ਜਾਵੇਗੀ…

ਰਮਦਾਸ, ਅਜਨਾਲਾ ਵਿਖੇ ਇੱਕ ਪ੍ਰਬੰਧਕੀ ਬਲਾਕ ਬਣਾਇਆ ਜਾਵੇਗਾ… pic.twitter.com/U3yy8bQnAr

— Bhagwant Mann (@BhagwantMann) April 28, 2023

‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ।

ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਛੇ ਕੈਦੀਆਂ ਦੀ ਅਗਾਊਂ ਰਿਹਾਈ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਲੋਕਾਂ ਦੇ ਹੱਕ 'ਚ ਲਏ ਕੁਝ ਅਹਿਮ ਫੈਸਲੇ… ਲੁਧਿਆਣਾ ਵਿਖੇ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਰੂ-ਬ-ਰੂ… Live https://t.co/MOOZEs2tUM

— Bhagwant Mann (@BhagwantMann) April 28, 2023

ਇਸੇ ਤਰ੍ਹਾਂ ਭਾਰਤੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿਚ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਂਉਤਸਵ’ ਦੇ ਦੂਜੇ ਪੜਾਅ ਵਜੋਂ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਅਗਾਊਂ ਰਿਹਾਈ ਦੀ ਪ੍ਰਵਾਨਗੀ ਲੈਣ ਲਈ ਕੈਟਾਗਰੀ-6 ਵਿਚ ਪੈਂਦੇ 14 ਕੈਦੀਆਂ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvpunjab cabinetpunjab cabinet meetingpunjab cabinet ministerPunjab CMpunjab governmentpunjab newspunjabi news
Share213Tweet133Share53

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.