Foundation stone of Tehsil Complexes at Dirba and Cheema: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦਿੜਬਾ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਪਹੁੰਚ ਕੇ ਤਹਿਸੀਲ ਦਾ ਨੀਂਹ ਪੱਥਰ ਰੱਖਿਆ। ਮਾਨ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮੰਤਰੀ ਅਤੇ ਵਿਧਾਇਕ ਵੀ ਪ੍ਰੋਗਰਾਮ ਵਿੱਚ ਪਹੁੰਚੇ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਲੋਕਾਂ ਦੀ ਲੁੱਟ-ਖਸੁੱਟ ਕਰਨ ਵਾਲੀਆਂ ਸੂਬੇ ਦੀਆਂ ਪਿਛਲੀਆਂ ਸਰਕਾਰਾਂ `ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਵੇਚੀਆਂ ਸੀ, ਜਦੋਂ ਕਿ ਸਾਡੀ ਸਰਕਾਰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ।
ਚੰਨੀ ਦਾ ਭਾਣਜਾ ਪੰਜਾਬ ਦੇ ਖਿਡਾਰੀਆਂ ਨੂੰ ਅਫ਼ਸਰ ਭਰਤੀ ਕਰਵਾਉਣ ਲਈ ₹2 ਕਰੋੜ ਦੀ ਰਿਸ਼ਵਤ ਮੰਗਦਾ ਸੀ
ਅਸੀਂ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖ਼ਸ਼ਾਂਗੇ ਨਹੀਂ ਉਹ ਚਾਹੇ ਕਿਸੇ ਵੀ ਪਾਰਟੀ ਦੇ ਹੋਣ
ਪੰਜਾਬ ਨੂੰ ਲੁੱਟਣ ਵਾਲਿਆਂ ਲਈ ਸਿਰਫ਼ ਇੱਕੋ ਜਗ੍ਹਾ ਹੈ ਜੇਲ੍ਹ
— CM @BhagwantMann pic.twitter.com/gqaxO82DcN
— AAP Punjab (@AAPPunjab) May 22, 2023
ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ’ਤੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਭਾਣਜਾ ਨੌਕਰੀ ਬਦਲੇ ਦੋ ਕਰੋੜ ਰੁਪਏ ਮੰਗਦਾ ਸੀ। ਇਸ ਦੇ ਉਲਟ ਸਾਡੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਨੌਕਰੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦਾ ਸੋਸ਼ਣ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜਵਾਬਦੇਹ ਬਣਾਇਆ ਜਾਵੇਗਾ।
ਭ੍ਰਿਸ਼ਟ ਆਗੂਆਂ ਤੋਂ ਇੱਕ-ਇੱਕ ਪੈਸਾ ਵਸੂਲੇਗੀ ਸੂਬਾ ਸਰਕਾਰ- ਭਗਵੰਤ ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਲੁੱਟਣ ਵਾਲੇ ਇਨ੍ਹਾਂ ਭ੍ਰਿਸ਼ਟ ਆਗੂਆਂ ਤੋਂ ਇੱਕ-ਇੱਕ ਪੈਸਾ ਵਸੂਲੇਗੀ।
ਪਿਛਲੀਆਂ ਸਰਕਾਰਾਂ ਦੇ ਰੱਖੇ ਨੀਂਹ ਪੱਥਰ 6-6 ਫੁੱਟ ਭਰਤ ਥੱਲੇ ਦੱਬ ਜਾਂਦੇ ਸੀ
ਸਾਡੀ ਸਰਕਾਰ ‘ਚ ਰੱਖੇ ਨੀਂਹ ਪੱਥਰ ਭਰਤਾਂ ‘ਚ ਨਹੀਂ ਦੱਬਣਗੇ, ਅਫ਼ਸਰਾਂ ਨੂੰ ਹਦਾਇਤਾਂ ਨੇ ਕਿ ਇੱਕ ਸਾਲ ਅੰਦਰ ਸਾਰੇ ਕੰਮ ਪੂਰੇ ਕੀਤੇ ਜਾਣ
ਅਸੀਂ ਤੁਹਾਨੂੰ World-Class ਬਿਲਡਿੰਗਾਂ ਬਣਾ ਕੇ ਦੇਵਾਂਗੇ
—CM @BhagwantMann pic.twitter.com/Y9MJW492dB
— AAP Punjab (@AAPPunjab) May 22, 2023
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਿੜ੍ਹਬਾ ਵਿੱਚ ਨੌਂ ਏਕੜ ਜ਼ਮੀਨ ਵਿੱਚ ਫੈਲੇ ਬਹੁਮੰਜ਼ਿਲਾ ਤਹਿਸੀਲ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਅਤੇ ਹੋਰ ਇਮਾਰਤਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਇਕ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਬਹੁਤ ਲਾਭ ਪਹੁੰਚਾਏਗਾ।
Addressing the gatherings after laying foundation stone of the Tehsil complexes at Dirba and cheema, CM @BhagwantMann said that the upcoming multi storey Tehsil complex at Dirba will be spread over nine acres of land and will house SDM office, DSP office, Tehsildar office, (1/2) pic.twitter.com/1hW7Bvm5ZN
— Government of Punjab (@PunjabGovtIndia) May 22, 2023
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਦੇ ਇਸ ਮੰਤਵ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਰਾਜ ਦੀ ਵਾਗਡੋਰ ਪਹਿਲਾਂ ਗਲਤ ਹੱਥਾਂ ਵਿਚ ਸੀ, ਜਿਸ ਕਾਰਨ ਸੂਬੇ ਦਾ ਮਾੜਾ ਹਾਲ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h