ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਸ਼ਣ ਦੌਰਾਨ ਆਪਣੀ ਤਿੰਨ ਮਹੀਨੇ ਦੀ ਸਰਕਾਰ ਦੇ ਮੁੱਖ ਕੰਮ ਗਣਾਏ ਜੋ ਕਿ ਇਵੇਂ ਹਨ,
1 ਪੰਜਾਬ ਵਿੱਚ ਸਾਡੀ ਸਰਕਾਰ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਬਿੱਲ ਲੈ ਕੇ ਆ ਰਹੀ ਹੈ। ਇਸੇ ਇਜਲਾਸ ਵਿੱਚ ਇਹ ਬਿੱਲ ਪੇਸ਼ ਕੀਤਾ ਜਾਵੇਗਾ।
2 ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਨੇ ਹੈਲਪਲਾਈਨ ਜਾਰੀ ਕੀਤੀ ਹੈ ਅਤੇ ਹੁਣ ਤੱਕ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ 47 ਲੋਕ ਗ੍ਰਿਫ਼ਤਾਰ ਹੋਏ ਹਨ। ਅਸੀਂ ਆਪਣੇ ਮੰਤਰੀ ਖਿਲਾਫ਼ ਵੀ ਕਾਰਵਾਈ ਕੀਤੀ ਹੈ।
3 ਸਰਕਾਰ ਨੇ 100 ਦਿਨਾਂ ਵਿਚ ਕਈ ਵੱਡੇ ਫੈਸਲੇ ਲਏ ਹਨ ਜਿਨ੍ਹਾਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣਾ ਵੀ ਸ਼ਾਮਲ ਹੈ।
4 ਨਸ਼ੇ ਖਿਲਾਫ ਟਾਸਕ ਫੋਰਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹੋਈਆਂ ਹਨ ਕਿ ਨਸ਼ੇ ਨਾਲ ਸੰਬੰਧਿਤ ਕੋਈ ਢਿੱਲ ਨਹੀਂ ਹੋਣੀ ਚਾਹੀਦੀ।
5 ਪ੍ਰਾਈਵੇਟ ਸਕੂਲਾਂ ਵੱਲੋਂ ਆਪਹੁਦਰੀਆਂ ਲਈਆਂ ਜਾਣ ਵਾਲੀਆਂ ਫ਼ੀਸਾਂ ਵਿਰੁੱਧ ਵੀ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।
ਹੁਣ ਅਧਿਆਪਕਾਂ ਤੋਂ ਕੇਵਲ ਸਿੱਖਿਆ ਸਬੰਧੀ ਕੰਮ ਹੀ ਲਿਆ ਜਾਵੇਗਾ।
6 ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਦੀ ਟ੍ਰੇਨਿੰਗ ਲੈਣ ਲਈ ਵੀ ਭੇਜਿਆ ਜਾਵੇਗਾ। ਕਾਲਜ ਅਧਿਆਪਕਾਂ ਨੂੰ ਯੂਜੀਸੀ ਦੇ ਪੇਅ ਗਰੇਡ ਮੁਤਾਬਕ ਤਨਖਾਹ ਦਿੱਤੀ ਜਾਵੇਗੀ।
7 ਖੇਤੀਬਾੜੀ ਸਬੰਧੀ ਸਰਕਾਰ ਦੇ ਫ਼ੈਸਲਿਆਂ ਬਾਰੇ ਉਨ੍ਹਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ‘ਤੇ ਐੱਮਐੱਸਪੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
8 ਸਰਕਾਰ ਸ਼ਹਿਰਾਂ ਵਿਚ ਮੁਹੱਲਾ ਕਲੀਨਿਕ ਅਤੇ ਪਿੰਡਾਂ ਵਿੱਚ ਪਿੰਡ ਕਲੀਨਿਕ ਖੋਲ੍ਹਣ ਜਾ ਰਹੇ ਹਨ।ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ , ਪੰਜਾਬ ਵਿੱਚ ਜੱਚਾ-ਬੱਚਾ ਸਿਹਤ ਕੇਂਦਰ ਵੀ ਖੋਲ੍ਹੇ ਜਾਣਗੇ।
9 ਪੰਜਾਬ ਪੁਲਿਸ,ਪੈਰਾਮਿਲਟਰੀ ਜਾਂ ਫ਼ੌਜ ਵਿੱਚ ਕੋਈ ਪੰਜਾਬ ਦਾ ਜਵਾਨ ਸ਼ਹੀਦ ਹੁੰਦਾ ਹੈ ਤਾਂ ਸਾਡੀ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਹਾਲਾਂਕਿ ਇਹ ਵੇ ਜਿਕਰਯੋਗ ਹੈ ਕਿ ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰਨਾ ਸ਼ੁਰੂ ਕਰ ਦਿੱਤਾ, ਜਿਸ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਲੋਕਾਂ ਨੂੰ ਸੁਣਨ ਦੀ ਆਦਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, ਸਾਨੂੰ ਆਪਣਾ ਕੰਮ ਕਰਨ ਦਿਓ, ਤੁਸੀਂ ਆਪਣ ਕੰਮ ਕਰੋ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੀ ਹੀ ਸਰਕਾਰ ਦੇ ਮੰਤਰੀ ਖਿਲਾਫ ਕਾਰਵਾਈ ਕੀਤੀ ਹੈ।