Bhagwant Mann in Hubli: ਕਰਨਾਟਕਾ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਉੱਥੇ ਪਹੁੰਚੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਹੁਬਲੀ ਵਿਖੇ ਰੋਡ ਸ਼ੋਅ ਦੌਰਾਨ ਵਿਰੋਧੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਰਨਾਟਕਾ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ।
ਉਨ੍ਹਾਂ ਲੋਕਾਂ ਨੂੰ ‘ਆਪ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਦੀ ਹੈ ਅਤੇ ਦਿੱਲੀ ਅਤੇ ਪੰਜਾਬ ਇਸਦੀ ਪ੍ਰਤੱਖ ਉਦਾਹਰਨ ਹਨ। ਕਰਨਾਟਕਾ ਵਿਖੇ ਗਰਮਾਏ ਸਿਆਸੀ ਪਿੜ ਦੌਰਾਨ ਆਮ ਆਦਮੀ ਪਾਰਟੀ ਦੀ ਪ੍ਰਚਾਰ ਲਹਿਰ ਨੂੰ ਅਗਲੇ ਪੜਾਅ ਵਿੱਚ ਦਾਖਲ ਕਰਦਿਆਂ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕਰਨਾਟਕਾ ਦੇ ਹੁਬਲੀ ਵਿਖੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ।
ਕਾਂਗਰਸ ਨੂੰ ਦੇਸ਼ਵਾਸੀ ਹੁਣ ਨਕਾਰ ਚੁੱਕੇ- ਸੀਐਮ ਮਾਨ
ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਇਨਾਂ ਨੇ 75 ਸਾਲਾਂ ਤੋਂ ਦੇਸ਼ ਨੂੰ ਲੁੱਟਿਆ ਹੈ। ਮਾਨ ਨੇ ਕਿਹਾ ਕਿ ਕਾਂਗਰਸ ਨੂੰ ਦੇਸ਼ਵਾਸੀ ਹੁਣ ਨਕਾਰ ਚੁੱਕੇ ਹਨ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਹੁਣ ਚੇਂਜ (Chenge) ਦਾ ਨਹੀਂ ਬਲਕਿ (Exchange) ਦਾ ਪ੍ਰਤੀਕ ਹੈ, ਜਿਸਦਾ ਕੋਈ ਆਗੂ ਜੇਕਰ ਕੋਈ ਚੋਣ ਜਿੱਤਦਾ ਹੈ ਤਾਂ ਨਾਲ ਹੀ ਆਪਣਾ ਵਿਕਣ ਦਾ ਰੇਟ ਵੀ ਤੈਅ ਕਰ ਲੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੂੰ ਹੁਣ ਆਪਣੇ ਦਫ਼ਤਰ ਦੇ ਬਾਹਰ ਇਹ ਲਿਖਕੇ ਲਾ ਲੈਣਾ ਚਾਹੀਦਾ ਹੈ ਕਿ ‘ਇੱਥੇ ਲੋਕਾਂ ਦੁਆਰਾ ਚੁਣੇ ਹੋਏ ਵਿਧਾਇਕ ਵੇਚੇ ਜਾਂਦੇ ਹਨ।’
ਕਰਨਾਟਕਾ ਦੇ #Ron ਵਿਖੇ ਪਾਰਟੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ…ਵੇਖ ਕੇ ਖੁਸ਼ੀ ਹੁੰਦੀ ਹੈ ਇਨਕਲਾਬ ਦੀ ਰਫ਼ਤਾਰ ਦੇਸ਼ ‘ਚ ਤੇਜ਼ੀ ਨਾਲ ਆਪਣਾ ਪਸਾਰਾ ਕਰ ਰਹੀ ਹੈ…ਬਹੁਤ ਜਲਦ ਆਮ ਆਦਮੀ ਪਾਰਟੀ ਪੂਰੇ ਦੇਸ਼ ਵਾਸੀਆਂ ਦੀ ਪਸੰਦੀਦਾ ਪਾਰਟੀ ਬਣ ਕੇ ਉੱਭਰੇਗੀ…ਮਾਣ ਸਤਿਕਾਰ ਤੇ ਪਿਆਰ ਦੇਣ ਲਈ ਬਹੁਤ-ਬਹੁਤ ਧੰਨਵਾਦ… pic.twitter.com/a6htBkECWZ
— Bhagwant Mann (@BhagwantMann) April 18, 2023
ਮਾਨ ਨੇ ਮੋਦੀ ‘ਤੇ ਸਾਧੇ ਤਿਖੇ ਸ਼ਬਦੀ ਹਮਲੇ
ਮੁੱਖ-ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਨਰੇਂਦਰ ਮੋਦੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਨੇ ਦੇਸ਼ ਅਤੇ ਰਾਜ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਉਨ੍ਹਾਂ ਦੇ ਖੁਸ਼ਹਾਲ ਭਵਿੱਖ ਲਈ ਕੋਈ ਸੱਚਾ ਵਾਅਦਾ ਕਰਨ ਦੀ ਬਜਾਏ ਹਰ ਵੇਲੇ ਉਨ੍ਹਾਂ ਨੂੰ ਸਿਰਫ਼ ਜੁਮਲੇ ਸੁਣਾਉਂਦੇ ਹਨ। ਮਾਨ ਨੇ ਕਿਹਾ ਕਿ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇਸ਼ਵਾਸੀਆਂ ਨੂੰ 15 ਲੱਖ ਦਾ ਵਾਅਦਾ ਕੀਤਾ ਪਰ ਜਦ ਸਰਕਾਰ ਬਣੀ ਤਾਂ ਇਹ ਪੈਸਾ ਤਾਂ ਲੋਕਾਂ ਨੂੰ ਕੀ ਮਿਲਣਾ ਸੀ ਉਲਟਾ ਭਾਜਪਾ ਸਰਕਾਰ ਨੇ ਨੋਟਬੰਦੀ ਕਰ ਲੋਕਾਂ ਦੇ ਖਾਤਿਆਂ ਵਿੱਚ ਪਏ ਬਚੇ-ਖੁਚੇ ਪੈਸੇ ਵੀ ਉਨ੍ਹਾਂ ਤੋਂ ਖੋਹ ਲਏ।
ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕਰਨਾਟਕਾ ਦੀਆਂ ਸਮੱਸਿਆਵਾਂ ਇੱਕੋ ਜਹੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਚਾਹੀਦਾ ਹੈ। ਚੰਗੇ ਸਕੂਲ, ਕਾਲਜ, ਹਸਪਤਾਲ ਚਾਹੀਦੇ ਹਨ। ਵਪਾਰ ਕਰਨ ਲਈ ਚੰਗਾ ਮਾਹੌਲ ਚਾਹੀਦਾ ਹੈ। ਚੰਗੀਆਂ ਸੜਕਾਂ, ਚੰਗੀ ਵਿਵਸਥਾ ਚਾਹੀਦੀ ਹੈ, ਅਤੇ ਇਹ ਸਭ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।
ਪੰਜਾਬ ‘ਚ ‘ਆਪ’ ਦੀ ਇੱਕ ਸਾਲ ਦੀ ਕਾਰਗੁਜ਼ਰੀ ਦਾ ਕੀਤਾ ਗੁਣਗਾਨ
ਉਨ੍ਹਾਂ ਪੰਜਾਬ ਵਿੱਚ ‘ਆਪ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। 80 ਪ੍ਰਤੀਸ਼ਤ ਤੋਂ ਵੱਧ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਗਏ ਹਨ। ਭ੍ਰਿਸ਼ਟਾਚਾਰ ਨੂੰ ਨੱਥ ਪਈ ਹੈ। ਪਿਛਲੀਆਂ ਸਰਕਾਰਾ ਦੇ ਸਮੇਂ ਲੋਕਾਂ ਨੂੰ ਲੁੱਟਣ ਵਾਲੇ ਹੁਣ ਜੇਲ ਵਿੱਚ ਹਨ ਅਤੇ ਸਰਕਾਰ ਉਨ੍ਹਾਂ ਵੱਲੋਂ ਲੁੱਟੇ ਪੈਸੇ ਨੂੰ ਵਸੂਲ ਕਰ ਉਸ ਨਾਲ ਪੰਜਾਬ ਦਾ ਖਜ਼ਾਨਾ ਭਰ ਰਹੀ ਹੈ ਅਤੇ ਲੋਕ-ਭਲਾਈ ਦੇ ਕੰਮ ਹੋ ਰਹੇ ਹਨ।
ਭਗਵੰਤ ਮਾਨ ਨੇ ‘ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ-ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਵਰਗਾ ਨੇਤਾ ਦੇਸ਼ ਵਿੱਚ ਇੱਕੋ ਹੈ ਜੋ ਦੇਸ਼ ਦੀ ਤਰੱਕੀ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਕੀਤੇ ਸੁਧਾਰਾਂ ਦੀ ਬਦੌਲਤ ਹੁਣ ਦਿੱਲੀ ਦੇ ਆਮ ਨਾਗਰਿਕਾਂ ਦੇ ਬੱਚੇ ਵੀ ਚੰਗੀ ਸਿੱਖਿਆ ਹਾਸਿਲ ਕਰ ਰਹੇ ਹਨ ਅਤੇ ਵੱਡੇ ਅਹੁਦਿਆਂ ਤੇ ਬੈਠਣ ਦੇ ਯੋਗ ਬਣ ਰਹੇ ਹਨ।
CM @BhagwantMann’s MEGA ROAD SHOW in support of @AAPKarnataka candidate Anekal Doddiah from Rona assembly constituency .
The massive crowd clearly indicates Karnataka wants AAP 🔥🔥 pic.twitter.com/S74OpW7xjn
— AAP Punjab (@AAPPunjab) April 18, 2023
ਪੰਜਾਬ ਦੇ ਸੀਐਮ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇਸ਼ ਨੂੰ ਅਤੇ ਦੇਸ਼ਵਾਸੀਆਂ ਨੂੰ ਸਮਰਪਿਤ ਹੈ ਜੋ ਕਿ ਕਿਸੇ ਸਰਵੇ ਵਿੱਚ ਨਹੀਂ ਬਲਕਿ ਸਿੱਧਾ ਸਰਕਾਰ ਵਿੱਚ ਹੀ ਆਉਂਦੀ ਹੈ। ਜੇਕਰ ਕਰਨਾਟਕਾ ਵਾਸੀ ਉਨ੍ਹਾਂ ਨੂੰ ਇੱਕ ਮੌਕਾ ਦਿੰਦੇ ਹਨ ਤਾਂ ਇਹ ਪੱਕਾ ਹੈ ਕਿ ਮੁੜ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਕਦੇ ਨਹੀਂ ਚੁਣਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h