ਸੋਮਵਾਰ, ਅਕਤੂਬਰ 19, 2026 04:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ।

by Pro Punjab Tv
ਅਪ੍ਰੈਲ 24, 2026
in Featured News, ਪੰਜਾਬ
0

ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼ ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ।

ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਏਗਾ। ਹਰਜੋਤ ਸਿੰਘ ਬੈਂਸ ਨੇ ਨਵੇਂ ਸਿਸਟਮ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ, ‘‘ਸਕੂਲ ਸਖ਼ਤੀ ਨਾਲ ਇਹ ਯਕੀਨੀ ਬਣਾਉਣਗੇ ਕਿ ਛਪੀ ਹੋਈ ਕੀਮਤ ਤੋਂ ਵੱਧ ਕੋਈ ਪੈਸਾ ਨਾ ਲਿਆ ਜਾਵੇ। ਇਹ ਸਿਰਫ਼ ਕਿਤਾਬਾਂ ਵੰਡਣ ਦੀ ਸਹੂਲਤ ਹੋਵੇਗੀ ਨਾ ਕਿ ਮਾਲੀਆ ਜੁਟਾਉਣ ਦਾ ਕੋਈ ਢੰਗ। ਇਸ ਨਾਲ ਪ੍ਰਾਈਵੇਟ ਸਕੂਲਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ,’’।

ਪੰਜਾਬ ਸਰਕਾਰ ਦੀ ਪਹੁੰਚਯੋਗ ਅਤੇ ਕਿਫ਼ਾਇਤੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪਹਿਲਕਦਮੀ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 15% ਛੋਟ, ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਮਿਲਦੀ ਸੀ , ਹੁਣ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਮਿਲੇਗੀ। ਇਸ ਕਦਮ ਨਾਲ ਜਿੱਥੇ ਪਰਿਵਾਰਾਂ ’ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਉੱਥੇ ਹੀ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਆਵੇਗੀ।

ਇਸ ਬਾਰੇ ਵਿਸਥਾਰ ਨਾਲ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੀ.ਐਸ.ਈ.ਬੀ. ਨੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਈ-ਕਾਮਰਸ ਪੋਰਟਲ ਵੀ ਬਣਾਇਆ ਹੈ। ਵਿਦਿਆਰਥੀ ਮੋਬਾਈਲ ਐਪਲੀਕੇਸ਼ਨ ਜਾਂ ਆਨਲਾਈਨ ਪੋਰਟਲ ਰਾਹੀਂ ਪਾਠ-ਪੁਸਤਕਾਂ ਸਬੰਧੀ ਮੰਗਾਂ ਰੱਖ ਸਕਣਗੇ ਜਦਕਿ ਸਕੂਲ ਕਲਾਸ-ਵਾਰ ਅਤੇ ਵਿਸ਼ਾ-ਵਾਰ ਜ਼ਰੂਰਤਾਂ ਨੂੰ ਡਿਜੀਟਲ ਰੂਪ ਵਿੱਚ ਅਪਲੋਡ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ,‘‘ ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਲੌਗਇਨ ਕ੍ਰੀਡੈਂਸ਼ੀਅਲਜ਼ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਲੋੜ ਪੈਣ ਤੇ ਮਾਪੇ ਸਿੱਧੇ ਤੌਰ ’ਤੇ ਆਰਡਰ ਬੁੱਕ ਕਰ ਸਕਣ,।’’

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੋਰਟਲ ਨੂੰ ਇੱਕ ਸੁਰੱਖਿਅਤ ਆਨਲਾਈਨ ਭੁਗਤਾਨ ਗੇਟਵੇਅ ਨਾਲ ਜੋੜਿਆ ਗਿਆ ਹੈ ਤਾਂ ਜੋ ਆਸਾਨ, ਪਾਰਦਰਸ਼ੀ ਅਤੇ ਕੁਸ਼ਲ ਲੈਣ-ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਿਸਟਮ ਨੂੰ ਖ਼ਾਸ ਤੌਰ ’ਤੇ ਓਵਰਚਾਰਜਿੰਗ ਦੀ ਕਿਸੇ ਵੀ ਕਿਸਮ ਦੀ ਗੁੰਜਾਇਸ਼ ਨੂੰ ਖਤਮ ਕਰਨ ਅਤੇ ਪੂਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਬਣਾਈ ਰੱਖਣ ਲਈ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਆਰਡਰਾਂ ਦੇ ਆਧਾਰ ’ਤੇ, ਬੋਰਡ ਦੇ ਖੇਤਰੀ ਦਫ਼ਤਰਾਂ ਵੱਲੋਂ ਪਾਠ ਪੁਸਤਕਾਂ ਦੇ ਬੰਡਲ ਤਿਆਰ ਕੀਤੇ ਜਾਣਗੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਡਿਲੀਵਰੀ ਕੀਤੀ ਜਾ ਸਕੇ। ਸਕੂਲਾਂ ਨੂੰ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਇਹ ਪੁਸ਼ਟੀ ਕਰਨੀ ਹੋਵੇਗੀ ਕਿ ਨਵੀਂ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ, ਨਿਰਧਾਰਤ ਕੀਮਤ ਤੋਂ ਵੱਧ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।

 

Tags: latest newslatest Updatepro punjab tvpropunjabtvpunjab newspunjabi news
Share218Tweet137Share55

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.