ਮੰਗਲਵਾਰ, ਸਤੰਬਰ 8, 2026 11:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

by Pro Punjab Tv
ਮਈ 25, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।”

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।”

ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।”

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।”

ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।”

ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

Tags: latest newslatest Updatepro punjab tvpropunjabnewspunjab governmentpunjab newspunjabi news
Share202Tweet126Share51

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.