ਐਤਵਾਰ, ਨਵੰਬਰ 29, 2026 01:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ।

by Pro Punjab Tv
ਜੂਨ 10, 2026
in Featured News, ਪੰਜਾਬ
0

ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ।

 

ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ੍ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।”

 

ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਜਨਤਕ ਟ੍ਰਾਂਸਪੋਰਟ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ 15 ਜੂਨ 2022 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਬੱਸ ਅੱਡੇ ਤੋਂ ਕੀਤੀ ਗਈ ਸੀ।

 

ਟ੍ਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਜਨਤਾ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਟ੍ਰਾਂਸਪੋਰਟ ਵਿਭਾਗ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਗਈਆਂ ਹਨ, ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿੱਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ।”

 

ਸਮਾਂ ਸਾਰਣੀ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਰੋਜ਼ਾਨਾ ਜਲੰਧਰ ਬੱਸ ਅੱਡੇ ਤੋਂ ਸਵੇਰੇ 06:50, 07:40, 09:10, ਦੁਪਹਿਰ 14:27 ਅਤੇ ਰਾਤ 23:30 ਵਜੇ ਰਵਾਨਾ ਹੋਣਗੀਆਂ, ਜਦੋਂ ਕਿ ਲੁਧਿਆਣਾ ਬੱਸ ਅੱਡੇ ਤੋਂ ਰਵਾਨਗੀ ਦਾ ਸਮਾਂ ਸਵੇਰੇ 08:20, 09:15, 11:20, ਦੁਪਹਿਰ 16:20 ਅਤੇ ਰਾਤ 00:20 ਵਜੇ ਨਿਰਧਾਰਤ ਕੀਤਾ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਲਈ ਵਾਪਸੀ ਦੀਆਂ ਸੇਵਾਵਾਂ ਸਵੇਰੇ 04:40, 09:00, ਸ਼ਾਮ 17:20, 19:30 ਅਤੇ ਰਾਤ 21:40 ਵਜੇ ਚੱਲਣਗੀਆਂ। ਇਸ ਨਾਲ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਹੀ ਸਸਤੀਆਂ ਅਤੇ ਕਿਫ਼ਾਇਤੀ ਟਿਕਟ ਦਰਾਂ ‘ਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਆਰਾਮਦਾਇਕ, ਸੁਰੱਖਿਅਤ ਅਤੇ ਸੁਖਾਵੇਂ ਸਫ਼ਰ ਦਾ ਅਨੁਭਵ ਮਿਲ ਸਕੇ।”

 

ਜਨਤਕ ਟ੍ਰਾਂਸਪੋਰਟ ਦੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਵਿੱਚ ਬੱਸਾਂ ਦੇ ਬੇੜੇ ਦੇ ਵਿਸਥਾਰ ਦਾ ਇੱਕ ਵੱਡਾ ਪ੍ਰੋਗਰਾਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ, “ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸੰਚਾਲਨ ਵਿੱਚ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪਨਬੱਸ ਵਿੱਚ 100 ਨਵੀਆਂ ਸਾਧਾਰਨ ਬੱਸਾਂ, 100 ਐਚ.ਵੀ.ਏ.ਸੀ. ਵਾਤਾਅਨੁਕੂਲਿਤ ਬੱਸਾਂ ਅਤੇ ਕਿਲੋਮੀਟਰ ਸਕੀਮ ਅਧੀਨ 10 ਹੋਰ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਪੀ.ਆਰ.ਟੀ.ਸੀ. ਨੂੰ ਇਸੇ ਸਕੀਮ ਅਧੀਨ 245 ਸਾਧਾਰਨ ਬੱਸਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਨਵੀਆਂ ਬੱਸਾਂ ਪੂਰੇ ਪੰਜਾਬ ਵਿੱਚ ਜਨਤਕ ਟ੍ਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ, ਪਹੁੰਚ ਅਤੇ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰਨਗੀਆਂ।”

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਪੰਜਾਬ-ਕਮ-ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ ਵੀ ਹਾਜ਼ਰ ਸਨ।

Tags: latest newslatest Updatepro punjab tvpropunjabtvpunjabpunjab governmentpunjab newspunjabi news
Share202Tweet126Share50

Related Posts

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026
Load More

Recent News

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.