ਸ਼ਨੀਵਾਰ, ਅਕਤੂਬਰ 10, 2026 12:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

by Pro Punjab Tv
ਅਕਤੂਬਰ 10, 2026
in Featured, Featured News, ਪੰਜਾਬ, ਰਾਜਨੀਤੀ
0

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਆਉਣ ਵਾਲੀ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ‘ਯੂਥ ਰਨ’ ਦਾ ਆਯੋਜਨ ਕੀਤਾ ਜਾ ਰਹਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੌੜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਸ਼ੁਕਰਵਾਰ ਨੂੰ ‘ਆਪ’ ਆਗੂ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਦੇ ਹਿੱਸੇ ਵਜੋਂ ਪਹਿਲਾਂ ਮੋਹਾਲੀ, ਬਠਿੰਡਾ ਅਤੇ ਜਲੰਧਰ ਵਿੱਚ ਹਜ਼ਾਰਾਂ ਨੌਜਵਾਨਾਂ ਦੀ ਮੈਰਾਥਨ ਕਰਵਾਈ ਜਾ ਚੁੱਕੀ ਹੈ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਯੂਥ ਰਨ ਦੇ ਪ੍ਰੋਗਰਾਮ ਨੂੰ ਜਨਤਾ ਅਤੇ ਨੌਜਵਾਨਾਂ ਦਾਭਰਪੂਰ ਸਮਰਥਨ ਮਿਲਿਆ ਹੈ।

ਇਸੇ ਲੜੀ ਨੂੰ ਅੱਗੇ ਵਧਾਉਂਦਿਆਂ 11 ਤਾਰੀਖ਼ ਨੂੰ ਸਵੇਰੇ 6 ਵਜੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਤੋਂ ਇਸ ‘ਯੂਥ ਰਨ’ ਦੀ ਸ਼ੁਰੂਆਤ ਹੋਵੇਗੀ। ਇਸ ਮੈਰਾਥਨ ਵਿੱਚ ਅੰਮ੍ਰਿਤਸਰ ਦੇ ਸਾਰੇ ਵਿਧਾਇਕ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਸ਼ਿਰਕਤ ਕਰਨਗੇ।

ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਪੰਜਾਬ ਦੇ ਨੌਜਵਾਨਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਦੀ ਹੈ। ਇਸੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦਾ ਹੁਣ ਚੌਥਾ ਸੀਜ਼ਨ ਸਫ਼ਲਤਾਪੂਰਵਕ ਚੱਲ ਰਿਹਾ ਹੈ। ਇਸ ਪਹਿਲਕਦਮੀ ਦਾ ਮੁੱਖ ਮਕਸਦ ਨਵੇਂ ਖਿਡਾਰੀ ਪੈਦਾ ਕਰਨਾ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਂ ਰੋਸ਼ਨ ਕਰਨਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਤਹਿਤ ਹੁਣ ਤੱਕ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਤੇ ਘਰਾਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਆਸ-ਪਾਸ ਦੇ ਸਾਰੇ ਨਾਗਰਿਕਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮੋਹਾਲੀ, ਜਲੰਧਰ ਅਤੇ ਬਠਿੰਡਾ ਵਿੱਚ ਲੋਕਾਂ ਨੇ ਇਸ ਮੁਹਿੰਮ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ, ਠੀਕ ਉਵੇਂ ਹੀ 11 ਤਾਰੀਖ਼ ਨੂੰ ਸਵੇਰੇ 6 ਵਜੇ ਰਣਜੀਤ ਐਵੇਨਿਊ ਪਹੁੰਚ ਕੇ ਇਸ ਦੌੜ ਦਾ ਹਿੱਸਾ ਬਣਨ ਅਤੇ ਰੰਗਲਾ ਤੇ ਨਸ਼ਾ-ਮੁਕਤ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Tags: Aam Aadmi Party PunjabBhagwant Mann government's big campaign against drugsCabinet Minister Kuldeep Singh Dhaliwallatest newspro punjab tvpunjab newsWar Against Drugs
Share197Tweet123Share49

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.