ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਨਾਮੀਂ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜਰਮਨੀ ਦੇ ਉਦਯੋਗਪਤੀਆਂ ਨੂੰ ਅਗਲੇ ਸਾਲ 23-24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।
ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੰਬੇ ਸਮੇਂ ਤੋਂ ਭਾਰਤ ਦੇ ‘ਫੂਡ ਬਾਊਲ’ ਵਜੋਂ ਜਾਣਿਆ ਜਾਂਦਾ ਹੈ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੇ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗਲੋਬਲ ਇੰਡਸਟਰੀ ਨੂੰ ਪੰਜਾਬ ਵਿੱਚ ਆਪਣੇ ਕੰਮਕਾਜ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹੈ।
ਖੇਤੀ ਅਤੇ ਜ਼ਮੀਨੀ ਪਾਣੀਆਂ ਨਾਲ ਸੰਬੰਧਤ ਦੁਨੀਆਂ ਦੀ ਮੰਨੀ ਪ੍ਰਮੰਨੀ ਜਰਮਨ ਕੰਪਨੀ BayWa ਦੇ CEO Mr Marcus Pollinger , CEO of Vista Mrs Dr Heike Bach and Senior Consultant Smart Farming Mr Josef Thoma ਦੀ ਪੂਰੀ ਟੀਮ ਨਾਲ ਪੰਜਾਬ ਦੀ ਖੇਤੀ ਨਾਲ ਜੁੜੇ ਮਸਲਿਆਂ ਬਾਰੇ detail discussion ਹੋਈ.. pic.twitter.com/ZhsbG1VREX
— Bhagwant Mann (@BhagwantMann) September 12, 2022
ਇਸ ਮੌਕੇ ਸੀ ਐਮ ਮਾਨ ਨੇ ਕਿਹਾ ਕਿ ਖੇਤੀ ਅਤੇ ਜ਼ਮੀਨੀ ਪਾਣੀਆਂ ਨਾਲ ਸੰਬੰਧਤ ਦੁਨੀਆਂ ਦੀ ਮੰਨੀ ਪ੍ਰਮੰਨੀ ਜਰਮਨ ਕੰਪਨੀ BayWa ਦੇ CEO Mr Marcus Pollinger , CEO of Vista Mrs Dr Heike Bach and Senior Consultant Smart Farming Mr Josef Thoma ਦੀ ਪੂਰੀ ਟੀਮ ਨਾਲ ਪੰਜਾਬ ਦੀ ਖੇਤੀ ਨਾਲ ਜੁੜੇ ਮਸਲਿਆਂ ਬਾਰੇ detail discussion ਹੋਈ..
ਪੰਜਾਬ ਨੂੰ ਕਾਰੋਬਾਰ ਕਰਨ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਨਾਲ ਕੰਪਨੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉੱਤਮ ਉਦਯੋਗਿਕ ਅਤੇ ਕਾਰਜ ਸੰਸਕ੍ਰਿਤੀ ਨਾਲ ਭਰਪੂਰ ਇਸ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਉਪਯੋਗ ਕਰਨ।
ਇਹ ਵੀ ਪੜ੍ਹੋ: CM ਮਾਨ ਜਰਮਨੀ ਵਿਖੇ ‘ਇੰਟਰਨੈਸ਼ਨਲ ਟਰੇਡ ਫੇਅਰ’ ’ਚ ਹੋਏ ਸ਼ਾਮਲ, ਟਵੀਟ ਕਰ ਕਹੀ ਅਹਿਮ ਗੱਲ
ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਇਸ ਨੀਤੀ ਨਾਲ ਪੰਜ ਸਾਲਾਂ ਵਿੱਚ 5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ, ਜੀ.ਐਸ.ਡੀ.ਪੀ. ਵਿੱਚ ਸੈਕੰਡਰੀ ਸੈਕਟਰ ਦੀ ਹਿੱਸੇਦਾਰੀ 30 ਫੀਸਦੀ ਅਤੇ ਤੀਜੇ ਸੈਕਟਰ ਦੀ ਹਿੱਸੇਦਾਰੀ 62 ਫੀਸਦੀ ਤੱਕ ਵਧੇਗੀ ਅਤੇ ਹੁਨਰਮੰਦਾਂ ਰਾਹੀਂ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਹੋਵੇਗਾ। ਅਤੇ ਰਾਜ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਵਿੱਚ ਵੀ ਮਦਦਗਾਰ ਹੋਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਨੀਤੀ ਸੂਬੇ ਵਿੱਚ ਘੱਟੋ-ਘੱਟ 15 ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ, ਉਸਾਰੀ ਅਤੇ ਸੇਵਾ ਉਦਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਘੱਟੋ-ਘੱਟ ਇੱਕ ‘ਐਂਕਰ ਯੂਨਿਟ’ ਨੂੰ ਆਕਰਸ਼ਿਤ ਕਰਨ, ਉਦਯੋਗਾਂ ਨੂੰ 5 ਸਾਲਾਂ ਲਈ ਬਿਜਲੀ ਮੁਹੱਈਆ ਕਰਵਾਉਣ ਲਈ ਲੋੜੀਂਦੀ ਸਹੂਲਤ ਵੀ ਪ੍ਰਦਾਨ ਕਰੇਗੀ। ਕਿਫਾਇਤੀ ਅਤੇ ਸਥਿਰ ਦਰਾਂ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ।