ਵੀਰਵਾਰ, ਮਾਰਚ 12, 2026 08:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟ੍ਰੇਡ ਕਮਿਸ਼ਨ' ਦੇ ਗਠਨ ਦਾ ਐਲਾਨ ਕੀਤਾ ਹੈ।

by Pro Punjab Tv
ਫਰਵਰੀ 18, 2026
in Featured News, ਪੰਜਾਬ
0

ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟ੍ਰੇਡ ਕਮਿਸ਼ਨ’ ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਰਿਹਾ ਹੈ। ਇਹ ਬਦਲਣਾ ਚਾਹੀਦਾ ਹੈ, ਅਤੇ ਮੌਜੂਦਾ ਸਰਕਾਰ ਇਸ ਨੂੰ ਬਦਲਣ ਲਈ ਦ੍ਰਿੜ ਹੈ।

ਪੰਜਾਬ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਟ੍ਰੇਡ ਕਮਿਸ਼ਨ ਵਪਾਰੀ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬਚਤ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਜੋਂ ਕੰਮ ਕਰੇਗਾ। ਇਹ ਉਨ੍ਹਾਂ ਦੇ ਮੁੱਦਿਆਂ ਦੇ ਤੇਜ਼ ਅਤੇ ਸੁਚਾਰੂ ਹੱਲ ਲਈ ਇੱਕ ਸੰਗਠਿਤ ਪ੍ਰਣਾਲੀ, ਸਪੱਸ਼ਟ ਜਵਾਬਦੇਹੀ ਅਤੇ ਸਮਾਂਬੱਧ ਹੱਲ ਪ੍ਰਦਾਨ ਕਰੇਗਾ ਤਾਂ ਜੋ ਸਮੱਸਿਆਵਾਂ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਾ ਛੱਡਿਆ ਜਾਵੇ।

ਇਸ ਪਹਿਲਕਦਮੀ ਦੀ ਤਿਆਰੀ ਵਜੋਂ ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਸਮੀਖਿਆ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਸਰਕਾਰੀ ਨੁਮਾਇੰਦਿਆਂ, ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਟੀਮਾਂ ਨੇ ਕਮਿਸ਼ਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਥਾਨਕ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਕਾਰਜਸ਼ੀਲ ਰੂਪ-ਰੇਖਾ ਅਤੇ ਜ਼ਿਲ੍ਹਾ ਪੱਧਰੀ ਤਾਲਮੇਲ ਬਾਰੇ ਚਰਚਾ ਕੀਤੀ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਪਾਰੀ ਅਤੇ ਛੋਟੇ ਕਾਰੋਬਾਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਾਡੀ ਸਰਕਾਰ ਅਜਿਹਾ ਪੰਜਾਬ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿੱਥੇ ਇਮਾਨਦਾਰ ਕਾਰੋਬਾਰੀ ਕਾਗਜ਼ੀ ਕਾਰਵਾਈ, ਦੇਰੀ ਅਤੇ ਬੇਲੋੜੀ ਪਰੇਸ਼ਾਨੀ ਵਿੱਚ ਫਸਣ ਦੀ ਬਜਾਏ ਆਪਣੇ ਕੰਮ ਦੇ ਵਿਸਥਾਰ ‘ਤੇ ਧਿਆਨ ਕੇਂਦਰਿਤ ਕਰ ਸਕਣ।

ਮੰਤਰੀ ਨੇ ਦੁਹਰਾਇਆ ਕਿ ਪੰਜਾਬ ਟ੍ਰੇਡ ਕਮਿਸ਼ਨ ਲੋਕ ਸੇਵਾ, ਪਾਰਦਰਸ਼ਤਾ ਅਤੇ ਕਾਰੋਬਾਰ ਕਰਨ ਦੀ ਸੌਖ ਦੀ ਭਾਵਨਾ ਨਾਲ ਬਣਾਇਆ ਜਾਵੇਗਾ। ਇੱਕੋ ਪਲੇਟਫਾਰਮ ਦੇ ਹੇਠਾਂ ਵਪਾਰੀਆਂ ਨੂੰ ਸਹਾਇਤਾ, ਮਾਰਗਦਰਸ਼ਨ ਅਤੇ ਤੁਰੰਤ ਹੱਲ ਮਿਲਣਗੇ, ਜਿਸ ਨਾਲ ਇਹ ਯਕੀਨੀ ਹੋਵੇਗਾ ਕਿ ਸ਼ਾਸਨ ਉਨ੍ਹਾਂ ਦੇ ਵਿਰੁੱਧ ਨਹੀਂ, ਬਲਕਿ ਉਨ੍ਹਾਂ ਦੇ ਹਿੱਤ ਵਿੱਚ ਕੰਮ ਕਰੇ।

Tags: latest newslatest Updatepro punjab tvpunjabpunjab governmentpunjab newspunjabi news
Share199Tweet124Share50

Related Posts

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.