Appointment Letters to assistant linemen of PSPCL: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐਸਪੀਸੀਐਲ) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ‘ਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।
ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ।
ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ। ਸੀਐਮ ਮਾਨ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ।
पंजाब में हर दिन बढ़ता सरकारी नौकरियों का आंकड़ा 🔥🔥
आज CM @BhagwantMann ने #PSPCL के 1,320 नौजवानों को दिए गए नियुक्ति पत्र!!!
अब तक कुल 28,362 सरकारी रोज़गार दे चुकी है @BhagwantMann सरकार 💯 pic.twitter.com/erdU26Eb2H
— AAP Punjab (@AAPPunjab) April 1, 2023
ਪੰਜਾਬ ਸੀਐਮ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਲਤਾ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿੱਚ ਨਵਾਂ ਬਦਲਾਅ ਲਿਆਂਦਾ ਹੈ।
ਭਗਵੰਤ ਮਾਨ ਨੇ ਕਿਹਾ, “ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀਐਸਪੀਸੀਐਲ ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ।
ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ।
ਅੱਜ ਬਿਜਲੀ ਵਿਭਾਗ 'ਚ 1320 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ
ਪੰਜਾਬ ਸਰਕਾਰ ਦੇ ਸਾਰੇ ਮੁਲਾਜ਼ਮ ਸਾਡੇ ਲਈ ਕੀਮਤੀ ਗਹਿਣੇ ਨੇ
—CM @BhagwantMann pic.twitter.com/oSMhCX7gUP
— AAP Punjab (@AAPPunjab) April 1, 2023
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮਸੀਐਲ) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਨੂੰ ਕੋਲੇ ਦੀ ਸਪਲਾਈ ਲਈ ਆਰਐਸਆਰ (ਰੇਲ-ਸਮੁੰਦਰ-ਰੇਲ) ਦੀ ਲਾਜ਼ਮੀ ਸ਼ਰਤ ਨੂੰ ਮੁਆਫ ਕਰਨ ਲਈ ਸਹਿਮਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਕੋਲ ਮਨਮਾਨੀ ਦਾ ਇਹ ਮੁੱਦਾ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪੰਜਾਬ ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਪੀਐਸਪੀਸੀਐਲ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲਾਂ ਨੂੰ ਪੀਐਸਪੀਸੀਐਲ ਕੋਲ ਜਮ੍ਹਾਂ ਕਰਵਾਉਣ ਲਈ ਕਹਿ ਚੁੱਕੇ ਹਨ ਤਾਂ ਜੋ ਇਸ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
PSPCL ਨੂੰ ਘਾਟੇ 'ਚੋਂ ਬਾਹਰ ਕੱਢਣਾ ਸਾਡੀ ਪ੍ਰਾਥਮਿਕਤਾ ਹੈ
ਸਾਰੇ ਸਰਕਾਰੀ ਦਫ਼ਤਰਾਂ ਨੂੰ ਬਿਜਲੀ ਦੇ ਬਕਾਇਆ ਬਿਲ ਭਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਨੇ
ਪੰਜਾਬ ਸਰਕਾਰ ਦਾ ਕੋਈ ਵੀ ਮਹਿਕਮਾਂ ਘਾਟੇ 'ਚ ਨਹੀਂ ਰਹੇਗਾ
—CM @BhagwantMann pic.twitter.com/4VDjdVFNSP
— AAP Punjab (@AAPPunjab) April 1, 2023
ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀਐਸਪੀਸੀਐਲ ‘ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫ਼ਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਉਦੇਸ਼ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਉਨ੍ਹਾਂ ਦੀ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਕਿਉਂਕਿ ਸੂਬਾ ਸਰਕਾਰ ਇਸ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਇਨ੍ਹਾਂ ਸੈਕਟਰਾਂ ਵਿੱਚ ਠੋਸ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਰਾਹੀਂ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ।
[Live] CM @BhagwantMann handing over appointment letters to the newly appointed candidates of PSPCL at Tagore Theatre, Chandigarh.
https://t.co/qVkKPuGbBi— Government of Punjab (@PunjabGovtIndia) April 1, 2023
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h