Punjab Dengue Cases Update: ਪੰਜਾਬ ‘ਚ ਸ਼ਨੀਵਾਰ ਨੂੰ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37, 539 ਸੈਂਪਲਾਂ ‘ਚੋਂ ਹੁਣ ਤੱਕ 4, 958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ ਦਿਨਾਂ ਵਿੱਚ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ 5 ਜ਼ਿਲ੍ਹਿਆਂ ਮੁਹਾਲੀ, ਰੋਪੜ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਬਣਿਆ ਹੋਇਆ ਹੈ। ਹੁਣ ਤੱਕ ਮੋਹਾਲੀ ‘ਚ ਸਭ ਤੋਂ ਵੱਧ 1, 071 ਮਰੀਜ਼ ਸਾਹਮਣੇ ਆਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ।
ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਫਿਰ ਵੀ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਵਾਇਰਸ ਨੂੰ ਕੰਟਰੋਲ ਕਰਨ ਲਈ ਸਕੂਲ ਸਿੱਖਿਆ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਵਰਗੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਠੋਸ ਉਪਰਾਲੇ ਕਰ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਵਿਗਿਆਨ ਦੇ ਖੇਤਰ ਵਿੱਚ ਤਰੱਕੀ ਦੇ ਬਾਵਜੂਦ ਡੇਂਗੂ ਬੁਖਾਰ ਇੱਕ ਵਿਸ਼ਵਵਿਆਪੀ ਅਤੇ ਖੇਤਰੀ ਸਮੱਸਿਆ ਬਣ ਗਈ ਹੈ ਜੋ ਸਭਨਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਬਿਮਾਰੀ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਇਸ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣ ਕਿਉਂਕਿ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੋਣ ਕਰਕੇ ਉਹ ਇਸ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਜੌੜਾਮਾਜਰਾ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਡੇਂਗੂ ‘ਤੇ ਕਾਬੂ ਪਾਉਣ ਸਬੰਧੀ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ ‘ਤੇ ਕਦਮ ਉਠਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ਬਣੇਗੀ ‘ਆਪ’ ਦੀ ਸਰਕਾਰ, ਭਾਜਪਾ ਨੂੰ ਸੂਬੇ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਲੋਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h