ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਅੱਜ , ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ (32) ਨਾਲ ਚੰਡੀਗੜ੍ਹ ਦੇ ਸੀਐਮ ਹਾਊਸ ਵਿੱਚ ਵਿਆਹ ਕਰਨਗੇ। ਸਵੇਰੇ 11 ਵਜੇ ਤੋਂ ਰਸਮਾਂ ਸ਼ੁਰੂ ਹੋ ਗਈਆਂ ਹਨ। । ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦਾ ਪਰਿਵਾਰ ਵੀ ਵਿਆਹ ‘ਚ ਸ਼ਾਮਲ ਹੋਵੇਗਾ। ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ।
ਡਾ: ਗੁਰਪ੍ਰੀਤ ਕੌਰ ਮੂਲ ਰੂਪ ਤੋਂ ਤਿਲਕ ਕਾਲੋਨੀ, ਵਾਰਡ 5, ਪਿਹੋਵਾ, ਹਰਿਆਣਾ ਦੀ ਰਹਿਣ ਵਾਲੀ ਹੈ। ਉਸਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ. ਉਹ ਹੁਣ ਰਾਜਪੁਰਾ ਵਿੱਚ ਰਹਿੰਦੀ ਹੈ। ਪਰਿਵਾਰ ਮੁਤਾਬਕ ਭਗਵੰਤ ਦੀ ਭੈਣ ਦੀ ਗੁਰਪ੍ਰੀਤ ਨਾਲ ਚੰਗੀ ਦੋਸਤੀ ਹੈ। ਇਸ ਕਾਰਨ ਮਾਨ ਦਾ ਪਰਿਵਾਰ ਗੁਰਪ੍ਰੀਤ ਨੂੰ ਚੰਗੀ ਤਰ੍ਹਾਂ ਜਾਣਦਾ ਸੀ।ਭਗਵੰਤ ਤੇ ਗੁਰਪ੍ਰੀਤ ਪਹਿਲੀ ਵਾਰ 2019 ਵਿੱਚ ਮਿਲੇ ਸਨ।
ਮਾਨ ਉਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਸਨ। ਉਹ ਮੁੱਖ ਮੰਤਰੀ ਵਜੋਂ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਨਜ਼ਰ ਆਈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਵਿਆਹ ‘ਚ ਖਾਸ ਲੋਕਾਂ ਨੂੰ ਹੀ ਬੁਲਾਇਆ ਗਿਆ ਹੈ। ਇਹ ਵਿਆਹ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੀ ਆਯੋਜਿਤ ਕੀਤਾ ਜਾਵੇਗਾ। ਇਸ ਵਿਆਹ ਲਈ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚਣਗੇ।
ਰਾਜ ਸਭਾ ਮੈਂਬਰ ਰਾਘਵ ਚੱਢਾ ਸੀਐਮ ਹਾਊਸ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮੇਰੇ ਵੱਡੇ ਭਰਾ ਅੱਜ ਜ਼ਿੰਦਗੀ ਦਾ ਨਵਾਂ ਚੈਪਟਰ ਸ਼ੁਰੂ ਕਰਨ ਜਾ ਰਹੇ ਹਨ। ਮੈਂ ਸੀਐਮ ਮਾਨ ਤੇ ਗੁਰਪ੍ਰੀਤ ਕੌਰ ਨੂੰ ਵਧਾਈ ਦਿੰਦਾ ਹਾਂ। ਇਸ ਦੌਰਾਨ ਉਨ੍ਹਾਂ ਸੀਐਮ ਮਾਨ ਤੇ ਉਨ੍ਹਾਂ ਦੀ ਮਾਤਾ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕਿਹਾ ਕਿ…..ਮੇਰੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ….।