ਮੰਗਲਵਾਰ, ਜਨਵਰੀ 20, 2026 09:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਦੀ ਸਾਰੇ ਜ਼ਿਲ੍ਹਿਆਂ ਦੀ DC’s ਨਾਲ ਮੀਟਿੰਗ, ਲੋਕ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Punjab News: ਸੀਐਮ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ।

by ਮਨਵੀਰ ਰੰਧਾਵਾ
ਜੁਲਾਈ 4, 2023
in ਪੰਜਾਬ
0

CM Mann Metting With DC’s: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ।

ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲੋੜੀਂਦੇ ਨਤੀਜਿਆਂ ਲਈ ਇਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਭਲਾਈ ਲਈ ਹੇਠਲੇ ਪੱਧਰ ‘ਤੇ ਅਜਿਹੀਆਂ ਸਕੀਮਾਂ ਲਾਗੂ ਕਰਨ ਦੀ ਨਿਗਰਾਨੀ ਖੁਦ ਕਰਨਗੇ।

ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਤੇ ਭਲਾਈ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਹੱਲ ਕਰਨ ਲਈ ਏਨਾ ਸਮਾਂ ਦੇਣ ਦੀ ਪਹਿਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਸਹਾਈ ਹੁੰਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਾਬੰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਅਤੇ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਅੱਜ ਸਾਰੇ ਜ਼ਿਲ੍ਹਿਆਂ ਦੇ ਡੀ. ਸੀ. ਨਾਲ ਮੀਟਿੰਗ ਕੀਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ…

ਸਾਰੇ ਅਫ਼ਸਰਾਂ ਨੂੰ ਲੋਕਾਂ ਦੇ ਵਿਚਕਾਰ ਜਾਕੇ ਸਮੱਸਿਆਵਾਂ ਸੁਣਨ ਤੇ ਹੱਲ ਕਰਨ ਲਈ ਕਿਹਾ…ਨਾਲ ਹੀ ਸੇਵਾ ਕੇਂਦਰਾਂ, ਆਮ ਆਦਮੀ ਕਲੀਨਿਕਾਂ ਤੇ ਡਰਾਈਵਿੰਗ ਲਾਈਸੈਂਸਾਂ ਦੀ ਦਿੱਕਤ ‘ਤੇ ਵਿਸ਼ੇਸ਼ ਧਿਆਨ ਦੇਣ ਨੂੰ ਕਿਹਾ… pic.twitter.com/TTE5KflyIb

— Bhagwant Mann (@BhagwantMann) July 4, 2023

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦਾ ਕੋਈ ਬਕਾਇਆ ਕੇਸ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀਜ਼ ਅਤੇ ਲਾਇਸੰਸ ਦੇ ਕੇਸ ਪਹਿਲ ਦੇ ਆਧਾਰ ਉਤੇ ਨਿਪਟਾਉਣ ਦੇ ਆਦੇਸ਼ ਦਿੱਤੇ।

ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਕੋਈ ਵੀ ਕੇਸ ਲੰਬਿਤ ਨਾ ਰਹੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਨਿਪਟਾਰਾ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਬਕਾਇਆ ਪਏ ਕੰਮਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਇਸ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਲਈ ਢੁਕਵੀਂ ਵਿਵਸਥਾ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਡਾਕਟਰੀ ਸੇਵਾਵਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਕਿਸੇ ਵੀ ਸੂਰਤ ਵਿਚ ਕਿਸੇ ਨਾਲ ਕੋਈ ਲਿਹਾਜ਼ ਨਾ ਵਰਤਿਆ ਜਾਵੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਕਾਰਜ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬਾ ਭਰ ਵਿੱਚ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvpublic welfare schemesPunjab CMPunjab DC'spunjab governmentpunjab newspunjabi news
Share240Tweet150Share60

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.