Industrialists & traders of Jalandhar met CM Bhagwant Mann
Industrialists and Traders of Jalandhar: ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਜਲੰਧਰ ਦੇ ਵੱਖ-ਵੱਖ ਮੁੱਦਿਆਂ ਖ਼ਾਸ ਕਰਕੇ ਉਦਯੋਗ ਖੇਤਰ ਨਾਲ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਉਦਯੋਗਪਤੀਆਂ ਤੇ ਕਾਰੋਬਾਰੀਆਂ ਨੇ ਸ਼ੁੱਕਰਵਾਰ ਨੂੰ ਮਾਨ ਨਾਲ ਮੁਲਾਕਾਤ ਕੀਤੀ।
ਭਗਵੰਤ ਮਾਨ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ‘ਆਪ’ ਸਰਕਾਰ ਵੱਲੋਂ ਚੁੱਕੇ ਉਦਯੋਗ ਪੱਖੀ ਕਦਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਜਾਣਦੇ ਹਨ ਕਿ ਸੂਬੇ ਦੇ ਵਿਕਾਸ ਲਈ ਉਦਯੋਗ ਇੱਕ ਪ੍ਰਮੁੱਖ ਸੈਕਟਰ ਹੈ, ਕਿਉਂਕਿ ਇਹ ਰੁਜ਼ਗਾਰ ਪੈਦਾ ਕਰਦਾ ਹੈ। ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਚਾਹੀਦੇ ਹਨ, ਇਸ ਲਈ ਉਨ੍ਹਾਂ ਦੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸੇ ਵਿਸ਼ੇਸ਼ ਖੇਤਰ ਦੇ ਲੋਕਾਂ ਤੋਂ ਸੁਝਾਅ ਲੈ ਕੇ ਹੀ ਆਪਣੀਆਂ ਨੀਤੀਆਂ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ।
ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਉਦਯੋਗਪਤੀਆਂ, ਵਪਾਰੀਆਂ ਅਤੇ ਕਾਰੋਬਾਰੀਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਮੁੱਖ ਮੰਤਰੀ ਉਦਯੋਗ ਨਾਲ ਸੰਬੰਧਿਤ ਖੇਤਰ ਨੂੰ ਆਪਣਾ ਸਮਾਂ ਅਤੇ ਧਿਆਨ ਦੇ ਰਿਹਾ ਹੈ।
#JalandharByPoll: AAP is getting support of each & every section
➡️ Industrialists & traders of #Jalandhar met CM @BhagwantMann & extended their support to AAP #AAP4Jalandhar pic.twitter.com/BpCUd8uwj6
— AAP Punjab (@AAPPunjab) April 14, 2023
ਇਸ ਦੌਰਾਨ ਵਪਾਰੀਆਂ ਨੇ ਮਾਨ ਸਰਕਾਰ ਦੇ ਸਿੰਗਲ ਵਿੰਡੋ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ। ਵਪਾਰੀਆਂ ਨੇ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ ਜੋ ਸੂਬੇ ‘ਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।
ਦੱਸ ਦਈਏ ਕਿ ਇਸ ਮੀਟਿੰਗ ਵਿਚ ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਸ਼ਰਨ ਸਿੰਘ, ਜਨਰਲ ਸਕੱਤਰ ਰਾਕੇਸ਼ ਬਹਿਲ, ਜਨਰਲ ਸਕੱਤਰ ਸੁਰਜੀਤ ਚੋਪੜਾ, ਇੰਡਸਟਰੀਅਲ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੂਬਾ ਸਿੰਘ, ਪੰਜਾਬ ਲੈਦਰ ਐਸੋਸੀਏਸ਼ਨ ਤੋਂ ਸੁਵਿੰਦਰਪਾਲ ਸਿੰਘ ਵਿਰਕ, ਆਲ ਇੰਡੀਆ ਵਾਲਵਜ਼ ਐਂਡ ਕੋਕਸ ਮੈਨੂਫੈਕਚਰਜ਼ ਐਸੋਸੀਏਸ਼ਨ ਤੋਂ ਗੁਰਬਖ਼ਸ਼ ਸਿੰਘ ਜੁਨੇਜਾ ਅਤੇ ਹੁਸ਼ਿਆਰਪੁਰ ਰੋਡ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਤੋਂ ਰਾਜੇਸ਼ ਲਾਂਬਾ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h