Punjab Cabinet: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਜਿਸ ਵਿੱਚ ਸਰਕਾਰ ਕਈ ਅਹਿਮ ਫੈਸਲੇ ਦੇ ਸਕਦੀ ਹੈ।
ਦੱਸ ਦਈਏ ਕਿ ਇਹ ਮੀਟਿੰਗ 18 ਨਵੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ ਅਤੇ ਸਾਰੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਨ੍ਹੀਂ ਦਿਨੀਂ ਪੰਜਾਬ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚ ਗੈਂਗਸਟਰ ਅਤੇ ਹੋਰ ਅਪਰਾਧੀ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਲੱਗੇ ਹੋਏ ਹਨ।
ਹਾਲ ਹੀ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਅਤੇ 10 ਨਵੰਬਰ ਦੀ ਸਵੇਰ ਨੂੰ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਨਾਲ ਪੰਜਾਬ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਮੁੱਖ ਮੰਤਰੀ ਨੇ ਪੁਲਿਸ ਫੋਰਸ ਨੂੰ ਨਾਕਾਬੰਦੀ ਅਤੇ ਗਸ਼ਤ ਡਿਊਟੀ ਵਧਾਉਣ ਸਮੇਤ ਅਪਰਾਧੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h