Bhagwant Mann to SGPC: ਦਿੜ੍ਹਬਾ ਤੇ ਚੀਮਾ ਵਿੱਚ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਆਖਿਆ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਗੁਰਬਾਣੀ ਪ੍ਰਸਾਰਨ ਦੇ ਮੁਫ਼ਤ ਅਧਿਕਾਰ ਦੇਣ ਦੀ ਬਜਾਏ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੇ ਆਕਾਵਾਂ ਦੇ ਆਖੇ ਉਤੇ ਚੱਲਦਿਆਂ ਸਿਰਫ਼ ਇੱਕ ਟੀਵੀ ਚੈਨਲ ਨੂੰ ਇਹ ਅਧਿਕਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇ ਸਰਬਸਾਂਝੀ ਬਾਣੀ ਰਾਹੀਂ ਸਰਬੱਤ ਦੇ ਭਲੇ ਦਾ ਇਲਾਹੀ ਸੰਦੇਸ਼ ਦੁਨੀਆ ਭਰ ਵਿੱਚ ਜਾਵੇਗਾ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕੀ ਇਤਰਾਜ਼ ਹੈ। ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕੀਤਾ ਕਿ ਗੁਰਬਾਣੀ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਾਉਣਾ ਜਾਂ ਇਕ ਖ਼ਾਸ ਚੈਨਲ ਉਤੇ ਮਿਹਰਬਾਨੀ ਕਰਨ ਚੋਂ ਤੁਹਾਡੇ ਲਈ ਕੀ ਜ਼ਿਆਦਾ ਅਹਿਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਲਈ ਵੋਟਾਂ ਮੰਗਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਉਨ੍ਹਾਂ (ਮੁੱਖ ਮੰਤਰੀ) ਨੂੰ ਸਿੱਖਿਆ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਜ਼ਰੂਰ ਦੱਸਣ ਕਿ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਦੇਣ ਨਾਲ ਧਰਮ ਨੂੰ ਖ਼ਤਰਾ ਖੜ੍ਹਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਸਪੱਸ਼ਟ ਬਿਆਨਾਂ ਦੀ ਹਰ ਕਿਸੇ ਨੂੰ ਨਿਖੇਧੀ ਕਰਨੀ ਚਾਹੀਦੀ ਹੈ।
SGPC ਦਾ ਕੰਮ ਗੁਰੂ ਘਰਾਂ ਦੀ ਸੇਵਾ ਸੰਭਾਲ ਕਰਨਾ ਹੈ ਨਾ ਕਿ ਰਾਜਨੀਤੀ ‘ਚ ਦਖ਼ਲ ਦੇਣਾ
ਗੁਰਬਾਣੀ ਪ੍ਰਸਾਰਨ ਦਾ ਹੱਕ ਸਿਰਫ਼ ਇੱਕ ਹੀ ਚੈਨਲ ਨੂੰ ਕਿਉਂ ਦਿੱਤਾ ਹੋਇਆ ?
ਗੁਰਬਾਣੀ ਦੇ ਪ੍ਰਸਾਰਨ ਦਾ ਹੱਕ ਸਾਰਿਆਂ ਚੈਨਲਾਂ ਨੂੰ ਹੋਣਾ ਚਾਹੀਦਾ ਹੈ
ਮਸਤੂਆਣਾ ਸਾਹਿਬ ਮੈਡੀਕਲ ਕਾਲਜ ਦਾ ਕੰਮ SGPC ਕਾਰਨ ਰੁੱਕਿਆ ਹੋਇਆ ਹੈ
— CM @BhagwantMann pic.twitter.com/zhzm4VmsD0— AAP Punjab (@AAPPunjab) May 22, 2023
ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਹੱਥਾਂ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ ਅਤੇ ਬਾਦਲਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਵਰਤੋਂ ਆਪਣੇ ਸਿਆਸੀ ਮਨਸੂਬਿਆਂ ਦੀ ਪੂਰਤੀ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕਰ ਕੇ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਦੇ ਵੱਡੇ ਪ੍ਰਾਜੈਕਟ ਵਿੱਚ ਰੋਕਾਂ ਖੜ੍ਹੀਆਂ ਕੀਤੀਆਂ, ਜਦੋਂ ਕਿ ਇਸ ਕਾਲਜ ਨਾਲ ਇਸ ਖਿੱਤੇ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਲੋਕਾਂ ਦੀ ਭਲਾਈ ਨਾਲ ਕੋਈ ਵਾਸਤਾ ਨਹੀਂ, ਸਗੋਂ ਇਨ੍ਹਾਂ ਨੂੰ ਤਾਂ ਹਮੇਸ਼ਾ ਆਪਣੇ ਸਿਆਸੀ ਮੁਫ਼ਾਦ ਦੀ ਪਰਵਾਹ ਹੁੰਦੀ ਹੈ।
ਚੀਮਾ ਦੇ ਸਬ-ਤਹਿਸੀਲ ਦੇ ਨੀਂਹ ਪੱਥਰ ਸਮਾਗਮ ਦੌਰਾਨ CM #BhagwantMann ਜੀ Live https://t.co/B8LuhNs4MI
— AAP Punjab (@AAPPunjab) May 22, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h