ਸੋਮਵਾਰ, ਮਈ 12, 2025 10:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਕਿਯੂ ਵੱਲੋਂ ਪੰਜਾਬ ਭਰ ‘ਚ ਵਿਸ਼ਾਲ ਮੋਟਰਸਾਈਕਲ ਮਾਰਚਾਂ ਰਾਹੀਂ ਸ਼ੰਭੂ ਖਨੌਰੀ ਸੰਘਰਸ਼ਸ਼ੀਲ ਕਿਸਾਨਾਂ ਦੇ ਰੇਲ ਜਾਮ ਦੀ ਹਮਾਇਤ ਅਤੇ ਕੇਂਦਰੀ ਖੇਤੀ ਮੰਡੀਕਰਨ ਖਰੜਾ ਰੱਦ ਕਰਨ ਦੀ ਮੰਗ

by Gurjeet Kaur
ਦਸੰਬਰ 18, 2024
in ਪੰਜਾਬ
0

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚਾਂ ਰਾਹੀਂ ਸ਼ੰਭੂ ਖਨੌਰੀ ਸੰਘਰਸ਼ਸ਼ੀਲ ਕਿਸਾਨਾਂ ਦੇ ਰੇਲ ਜਾਮ ਦੀ ਤਾਲਮੇਲਵੀਂ ਹਮਾਇਤ ਅਤੇ ਕੇਂਦਰੀ ਖੇਤੀ ਮੰਡੀਕਰਨ ਖਰੜਾ ਰੱਦ ਕਰਨ ਦੀ ਮੰਗ

ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਦੇ 62 ਬਲਾਕਾਂ ਦੇ 1300 ਤੋਂ ਵੱਧ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਸਾਂਝੇ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੋਟਰਸਾਈਕਲ ਮਾਰਚਾਂ ਵਿੱਚ ਕੁੱਲ ਮਿਲਾ ਕੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਹ ਮਾਰਚ ਸ਼ੰਭੂ ਖਨੌਰੀ ਵਿਖੇ ਸੰਘਰਸ਼ਸ਼ੀਲ ਕਿਸਾਨਾਂ ਦੇ ਰੇਲ ਜਾਮ ਦੀ ਤਾਲਮੇਲਵੀਂ ਹਮਾਇਤ ਅਤੇ ਮੁੱਖ ਤੌਰ ‘ਤੇ ਕੇਂਦਰੀ ਖੇਤੀ ਮੰਡੀਕਰਨ ਖਰੜਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਹਨ।

ਇਸ ਤੋਂ ਇਲਾਵਾ ਤਿੰਨ ਸਾਲ ਪਹਿਲਾਂ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਘੋਲ਼ ਮੁਲਤਵੀ ਕਰਨ ਮੌਕੇ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਹੋਰ ਲਟਕਦੀਆਂ ਮੰਗਾਂ ਬਾਰੇ ਸਾਰੇ ਲਿਖਤੀ ਸਰਕਾਰੀ ਵਾਅਦੇ ਪੂਰੇ ਕਰਨ ਦੀ ਮੰਗ ਵੀ ਸ਼ਾਮਲ ਹੈ, ਜਿਨ੍ਹਾਂ ਤੋਂ ਮੋਦੀ ਸਰਕਾਰ ਭੱਜ ਚੁੱਕੀ ਹੈ। ਵੱਖ ਵੱਖ ਥਾਵਾਂ ‘ਤੇ ਸੰਬੋਧਨ ਕਰਤਾ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਐਮ ਐਸ ਪੀ ਦੀ ਗਰੰਟੀ ਵਾਲੇ ਕਾਨੂੰਨ ਵਾਸਤੇ ਲੜ ਰਹੇ ਹਨ ਪਰ ਕੇਂਦਰ ਸਰਕਾਰ ਇਸ ਖਰੜੇ ਰਾਹੀਂ ਐਮ ਐਸ ਪੀ ਦੀ ਜੜ੍ਹ ਹੀ ਵੱਢ ਰਹੀ ਹੈ।

ਇਹ ਖਰੜਾ ਸਰਕਾਰੀ ਮੰਡੀਕਰਨ ਢਾਂਚੇ ਦਾ ਭੋਗ ਪਾ ਕੇ ਕਿਸਾਨਾਂ ਦੀ ਲਹੂ ਪਸੀਨੇ ਦੀ ਫਸਲੀ ਕਮਾਈ ਨੂੰ ਕੌਡੀਆਂ ਦੇ ਭਾਅ ਕਾਰਪੋਰੇਟਾਂ ਹਵਾਲੇ ਕਰਨ ਰਾਹੀਂ ਜ਼ਮੀਨਾਂ ਹੜੱਪਣ ਵੱਲ ਸੇਧਤ ਹੈ। ਠੇਕਾ ਮੰਡੀ ਰਾਹੀਂ ਸਿੱਧੀ ਖੇਤਾਂ ‘ਚੋਂ ਖ੍ਰੀਦ ਅਤੇ ਸਾਇਲੋ ਮੰਡੀਆਂ ਦੇ ਜਾਲ਼ ਰਾਹੀਂ ਆੜ੍ਹਤੀਆਂ, ਪੱਲੇਦਾਰ ਮਜ਼ਦੂਰਾਂ, ਮੰਡੀਕਰਨ ਕਾਮਿਆਂ ਤੇ ਟਰੱਕ ਚਾਲਕਾਂ ਦਾ ਰੁਜ਼ਗਾਰ ਉਜਾੜਾ ਵੀ ਵੱਡੀ ਪੱਧਰ ‘ਤੇ ਹੋਵੇਗਾ। ਕਾਰਪੋਰੇਟਾਂ ਅਤੇ ਵੱਡੇ ਵਪਾਰੀਆਂ ਤੋਂ ਲਏ ਜਾਂਦੇ ਮੰਡੀ ਟੈਕਸਾਂ ਦੇ ਖਾਤਮੇ ਨਾਲ਼ ਪੇਂਡੂ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਜਾਣਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਬਾਰਡਰਾਂ ‘ਤੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਐੱਮ ਐੱਸ ਪੀ ਸਮੇਤ ਹੱਕੀ ਮੰਗਾਂ ਤੁਰੰਤ ਗੱਲਬਾਤ ਕਰਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ। ਸ਼ੰਭੂ ਬਾਰਡਰ ‘ਤੇ ਕਿਸਾਨ ਰਣਜੋਧ ਸਿੰਘ ਰਤਨਹੇੜੀ ਨੂੰ ਜਾਬਰ ਪੁਲਸੀ ਹੱਲੇ ਰਾਹੀਂ ਖੁਦਕੁਸ਼ੀ ਲਈ ਮਜਬੂਰ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਗਹਿਰਾ ਅਫਸੋਸ ਜ਼ਾਹਰ ਕੀਤਾ ਗਿਆ। ਦਿੱਲੀ ਵੱਲ ਪੈਦਲ ਜਾ ਰਹੇ ਕਿਸਾਨਾਂ ਉੱਤੇ ਕੇਂਦਰ ਸਰਕਾਰ ਦੀ ਸ਼ਹਿ ‘ਤੇ ਹਰਿਆਣਾ ਸਰਕਾਰ ਵੱਲੋਂ ਤਿੰਨ ਵਾਰ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖਤ ਨਿੰਦਾ ਕੀਤੀ ਗਈ।

ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਸ ਖਰੜੇ ਸੰਬੰਧੀ 20 ਦਿਨਾਂ ਤੱਕ ਧਾਰੀ ਗਈ ਚੁੱਪ ਜ਼ਾਹਰ ਕਰਦੀ ਹੈ ਕਿ ਪੰਜਾਬ ਸਰਕਾਰ ਵੀ ਕਾਰਪੋਰੇਟ ਜਗਤ ਅਤੇ ਕੇਂਦਰ ਸਰਕਾਰ ਨਾਲ ਮਿਲੀ ਹੋਈ ਹੈ। ਤਿੱਖੀਆਂ ਜਨਤਕ ਟਿੱਪਣੀਆਂ ਤੋਂ ਬਾਅਦ ਹੀ ਇਸ ਮੁੱਦੇ ‘ਤੇ 19 ਦਸੰਬਰ ਦੀ ਮੀਟਿੰਗ ਦਾ ਬਿਆਨ ਆਇਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਜਾਂ ਤਾਂ ਇਸ ਖੇਤੀ ਮੰਡੀਕਰਨ ਖਰੜੇ ਨੂੰ ਰੱਦ ਕਰਨ ਦਾ ਮਤਾ ਵਿਧਾਨ ਸਭਾ ਵਿੱਚ ਪਾਸ ਕੀਤਾ ਜਾਵੇ, ਜਾਂ ਫਿਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਿਹਾ ਜਾਵੇ। ਕਿਸਾਨਾਂ ਮਜ਼ਦੂਰਾਂ ਸਮੇਤ ਸਮਾਜ ਦੇ ਸਮੂਹ ਕਿਰਤੀ ਤਬਕਿਆਂ ਨੂੰ ਇੱਕਜੁੱਟ ਹੋ ਕੇ ਇਸ ਚੌਤਰਫੇ ਹੱਲੇ ਖਿਲਾਫ ਲੰਬੇ ਤੇ ਜਾਨਹੂਲਵੇਂ ਜਨਤਕ ਸੰਘਰਸ਼ਾਂ ਲਈ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦਾ ਸੱਦਾ ਦਿੱਤਾ ਗਿਆ। ਹੋਰ ਸੰਬੋਧਨ ਕਰਤਾ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ ਅਤੇ ਜ਼ਿਲ੍ਹਾ/ਬਲਾਕ/ਪਿੰਡ ਪੱਧਰੇ ਆਗੂ ਸ਼ਾਮਲ ਸਨ।

Tags: Bharti Kisan UnionbkuLatestNewsPro PunjabTvpunjabi newsshambhu khnauri border
Share201Tweet126Share50

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.