ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ‘ਚ ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ।ਦੱਸਣਯੋਗ ਹੈ ਕਿ ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦੇ ਦਿੱਤੀ ਹੈ।ਭਾਨਾ ਸਿੱਧੂ ਨੂੰ 50 ਹਜ਼ਾਰ ਰੁ. ਮੁਚਲਕਾ ਭਰਨ ਮਗਰੋਂ ਰਿਹਾਅ ਕਰ ਦਿੱਤਾ ਗਿਆ ਹੈ।
ਭਾਨਾ ਸਿੱਧੂ ਖਿਲਾਫ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਪੁਲਸ ਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦੀ ਸ਼ਿਕਾਇਤ ਦਿੱਤੀ ਸੀ।ਇਸ ਤੋਂ ਬਾਅਦ ਭਾਨਾ ਸਿੱਧੂ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।