ਐਤਵਾਰ, ਨਵੰਬਰ 23, 2025 02:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Farmers Protest: ਇੱਕ ਵਾਰ ਫਿਰ ਸੂਬੇ ਦੀ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਦੀ ਤਿਆਰੀ, ਭਲਕੇ 19 ਜ਼ਿਲ੍ਹਿਆਂ ‘ਚ 20 ਥਾਂਵਾਂ ‘ਤੇ ਹੋਣਗੇ ਧਰਨੇ

Protest in Punjab: ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਰੋਸ ਧਰਨਿਆਂ ਮੌਕੇ ਪ੍ਰਧਾਨ ਮੰਤਰੀ/ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪੇ ਜਾਣਗੇ।

by ਮਨਵੀਰ ਰੰਧਾਵਾ
ਫਰਵਰੀ 12, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Bharatiya Kisan Union (Ekta-Ugrahan): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ 13 ਫਰਵਰੀ ਨੂੰ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ ‘ਤੇ ਧਰਨੇ ਲਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਰੋਸ ਧਰਨਿਆਂ ਮੌਕੇ ਪ੍ਰਧਾਨ ਮੰਤਰੀ/ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪੇ ਜਾਣਗੇ। ਮੰਗ ਕੀਤੀ ਜਾਵੇਗੀ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ ਨਾਲ਼ ਸੰਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ’ਤੇ ਰਿਹਾਅ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ ਬੱਧੀ ਜੇਲ੍ਹੀਂ ਡੱਕੇ ਕੈਦੀਆਂ ਦੀ ਸੁਣਵਾਈ (ਟ੍ਰਾਇਲ) ਫੌਰੀ ਤੌਰ ‘ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਅਜਿਹੇ ਕੈਦੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ਼ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਰੰਟੀ ਕੀਤੀ ਜਾਵੇ। ਜਥੇਬੰਦੀ ਸਮਝਦੀ ਹੈ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਦੋਸ਼ੀ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਇਹਨਾਂ ਘਾਣ-ਪੀੜਤਾਂ ਵਿੱਚ ਪੰਜਾਬ ਦੇ 22 ਖਾਲਸਿਤਾਨੀ ਕੈਦੀਆਂ ਸਮੇਤ ਪੂਰੇ ਦੇਸ਼ ਦੇ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਲੋਕ ਸ਼ਾਮਲ ਹਨ।

ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ ਤਹਿਸ਼ੁਦਾ ਸਮਝ ਹੈ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਬਣਦਾ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ ‘ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਉੱਪਰ ਹੀ ਮੋਹਰ ਲਾਈ ਹੈ। ਜਥੇਬੰਦੀ ਵੱਲੋਂ ਤਾਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ। ਹੁਣ ਸਾਲ ਦੇ ਅੰਦਰ ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਟਿਕਰੀ ਬਾਰਡਰ ਦਿੱਲੀ ਵਿਖੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿਖੇ ਬੇਸ਼ੁਮਾਰ ਇਕੱਠਾਂ ਵਿੱਚ ਇਨ੍ਹਾਂ ਮੰਗਾਂ ਸੰਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਜਾ ਚੁੱਕੀ ਹੈ।

ਜਥੇਬੰਦੀ ਦੀ ਤਾਜ਼ੀ ਅਪੀਲ ਨੂੰ ਹੁੰਗਾਰਾ ਭਰਦਿਆਂ ਮੁਲਾਜ਼ਮ, ਮਜ਼ਦੂਰ, ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਸ਼ਹੀਦ ਰੰਧਾਵਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀ ਇਨ੍ਹਾਂ ਰੋਸ ਧਰਨਿਆਂ ਵਿੱਚ ਕਈ ਥਾਈਂ ਸਹਿਯੋਗੀ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharatiya Kisan Union (Ekta-Ugrahan)farmers Leaderjoginder singh ugrahanpro punjab tvProtest in Punjabpunjabi newsRelease of PrisonersSukhdev Singh Kokri Kalan
Share221Tweet138Share55

Related Posts

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਨਵੰਬਰ 23, 2025

ਕੇਂਦਰ ਵੱਲੋਂ ਚੰਡੀਗੜ੍ਹ ਨੂੰ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ‘ਚ ਬਦਲਣ ਦੀ ਕੋਸ਼ਿਸ਼ ਪੰਜਾਬ ਨਾਲ ਨਾਇਨਸਾਫੀ : ਐਡਵੋਕੇਟ ਧਾਮੀ

ਨਵੰਬਰ 23, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025

ਆਪ ਸੰਸਦ ਮੈਂਬਰ ਨੇ ਕਾਇਮ ਕੀਤੀ ਮਿਸਾਲ ! ਖੁਦ ਟਰੈਕਟਰ ਨਾਲ ਹੜ੍ਹ ਪ੍ਰਭਾਵਿਤ ਖੇਤਾਂ ਦਾ ਕੀਤਾ ਦੌਰਾ

ਨਵੰਬਰ 22, 2025

ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀ : 3-19 ਸਾਲ ਦੀ ਉਮਰ ਦੇ ਹਰ ਬੱਚੇ ਨੂੰ ਮਿਲੇਗੀ ਸਿੱਖਿਆ ਦੀ ਰੌਸ਼ਨੀ !

ਨਵੰਬਰ 22, 2025
Load More

Recent News

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਨਵੰਬਰ 23, 2025

ਕੇਂਦਰ ਵੱਲੋਂ ਚੰਡੀਗੜ੍ਹ ਨੂੰ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ‘ਚ ਬਦਲਣ ਦੀ ਕੋਸ਼ਿਸ਼ ਪੰਜਾਬ ਨਾਲ ਨਾਇਨਸਾਫੀ : ਐਡਵੋਕੇਟ ਧਾਮੀ

ਨਵੰਬਰ 23, 2025

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.