Mumbai: ਮੁੰਬਈ ਦੇ ਘਾਟਕੋਪਰ ‘ਚ ਅੱਜ ਸ਼ਾਮ ਤੇਜ਼ ਧੂੜ ਭਰੀ ਹਨੇਰੀ ( Heavy dust storm)ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ। ਤੇਜ਼ ਹਵਾਵਾਂ ਕਾਰਨ ਇਕ ਪੈਟਰੋਲ ਪੰਪ (Petrol Pump)ਦੇ ਉੱਪਰ ਇਕ ਵੱਡਾ ਬਿਲਬੋਰਡ ਅਚਾਨਕ ਡਿੱਗ ਗਿਆ। ਇਸ ਦੇ ਪਿੱਛੇ ਫਸਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 59 ਹੋਰ ਲੋਕ ਜ਼ਖਮੀ ਹੋ ਗਏ। ਬਿਲਬੋਰਡ ਨੇ ਪੈਟਰੋਲ ਪੰਪ ਸਟੇਸ਼ਨ ‘ਤੇ ਮੌਜੂਦ ਕਈ ਕਾਰਾਂ ਦੀਆਂ ਛੱਤਾਂ ਤੋੜ ਦਿੱਤੀਆਂ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Devendra Fadnavis) ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ ਕਿ ਸੂਬਾ ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ, ‘ਬਹੁਤ ਸਾਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਕਈ ਮਰ ਚੁੱਕੇ ਹਨ। ਬਚਾਅ ਕਾਰਜ ਜਾਰੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।’
ਮੁੰਬਈ ‘ਚ ਤੂਫਾਨ ਦੇ ਨਾਲ-ਨਾਲ ਬੇਮੌਸਮੀ ਬਾਰਿਸ਼ ਕਾਰਨ ਹਵਾਈ ਅੱਡੇ ‘ਤੇ ਹਵਾਈ ਸੇਵਾ ਇਕ ਘੰਟੇ ਲਈ ਰੋਕ ਦਿੱਤੀ ਗਈ। ਇਸ ਤੋਂ ਇਲਾਵਾ ਲੋਕਲ ਟਰੇਨਾਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ। ਘਾਟਕੋਪਰ ਇਲਾਕੇ ਦੇ ਛੇੜਾ ਨਗਰ ਜੰਕਸ਼ਨ ‘ਤੇ ਪੈਟਰੋਲ ਪੰਪ ‘ਤੇ ਲਗਾਇਆ ਗਿਆ ਇਹ ਹੋਰਡਿੰਗ 100 ਫੁੱਟ ਲੰਬਾ ਹੈ। ਹਨੇਰੀ ਕਾਰਨ ਇਹ ਹੋਰਡਿੰਗ ਪੈਟਰੋਲ ਪੰਪ ‘ਤੇ ਖੜ੍ਹੇ ਵਾਹਨਾਂ ‘ਤੇ ਡਿੱਗ ਗਿਆ। ਜਿਸ ਕਾਰਨ ਕਰੀਬ 100 ਲੋਕ ਅੰਦਰ ਫਸ ਗਏ।
ਹਵਾਈ ਅੱਡੇ ਦੇ ਸੰਚਾਲਕ ਨੇ ਕਿਹਾ ਕਿ ਘੱਟੋ-ਘੱਟ 15 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਸ਼ਹਿਰ ਵਿੱਚ ਖਰਾਬ ਮੌਸਮ ਅਤੇ ਤੂਫਾਨ ਕਾਰਨ, ਘੱਟ ਦ੍ਰਿਸ਼ਟੀ ਅਤੇ ਤੇਜ਼ ਹਵਾਵਾਂ ਕਾਰਨ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ (CSMIA) ‘ਤੇ ਫਲਾਈਟ ਸੰਚਾਲਨ ਲਗਭਗ 66 ਮਿੰਟ ਲਈ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ।”
ਪੁਲਿਸ ਨੇ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ ਕਿ ਸੂਬਾ ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੀਐਮ ਏਕਨਾਥ ਸ਼ਿੰਦੇ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਰਨ ਵਾਲਿਆਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।