ਸ਼ਨੀਵਾਰ, ਨਵੰਬਰ 22, 2025 09:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ, NIA ਨੇ ਪੰਜਾਬ ਪੁਲਿਸ ਨਾਲ ਮਿਲਕੇ ਕੀਤੀ 58 ਥਾਵਾਂ ‘ਤੇ ਛਾਪੇਮਾਰੀ

Punjab Police and NIA Search Operation: ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ 143 ਟਿਕਾਣਿਆਂ ‘ਤੇ ਤਲਾਸ਼ੀ ਤੇ ਤਫ਼ਤੀਸ਼ ਆਪ੍ਰੇਸ਼ਨ (ਸੀਏਐਸਓ) ਚਲਾਇਆ।

by ਮਨਵੀਰ ਰੰਧਾਵਾ
ਮਈ 17, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Siege and Search Operation in Punjab: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸੂਬੇ ਭਰ ਵਿੱਚ ਇੱਕੋ ਸਮੇਂ ‘ਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਘੇਰਾਬੰਦੀ ਤੇ ਤਲਾਸ਼ੀ ਆਪ੍ਰੇਸ਼ਨ (ਸੀਏਐਸਓ) ਚਲਾਇਆ ਗਿਆ।

ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਸ (ਸੀਏਐਸਓ) ਆਪ੍ਰੇਸ਼ਨ ਨੂੰ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਅੰਜਾਮ ਦਿੱਤਾ ਗਿਆ ਸੀ, ਜਿਸ ਵਿੱਚ, ਐਨਆਈਏ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਗੈਂਗਸਟਰਾਂ ਦੇ 58 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜਦਕਿ, ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ 143 ਟਿਕਾਣਿਆਂ ‘ਤੇ ਤਲਾਸ਼ੀ ਤੇ ਤਫ਼ਤੀਸ਼ ਆਪ੍ਰੇਸ਼ਨ (ਸੀਏਐਸਓ) ਚਲਾਇਆ। ਇਸ ਦੌਰਾਨ ਪੰਜਾਬ ਪੁਲਿਸ ਦੀਆਂ ਘੱਟੋ-ਘੱਟ 125 ਪਾਰਟੀਆਂ, ਜਿਨਾਂ ਵਿੱਚ 1200 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਸਨ, ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਪੀਜ/ਐਸਐਸਪੀਜ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਨਿੱਜੀ ਤੌਰ ‘ਤੇ ਇਨਾਂ ਛਾਪੇਮਾਰੀਆਂ ਦੀ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦੀ ਨਫ਼ਰੀ ਤਿਆਰ ਕੀਤੀ ਜਾਵੇ ਤਾਂ ਜੋ ਇੱਕੋ ਸਮੇਂ ਵੱਖ- ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗਿ੍ਰਫਤਾਰ ਕੀਤੇ ਗਏ ਗੈਂਗਸਟਰਾਂ ਅਤੇ ਅਪਰਾਧੀਆਂ ਦੀ ਪੁੱਛਗਿੱਛ ਤੋਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ ਹੈ, ਅਤੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਣਾਂ ਤੋਂ ਡੇਟਾ ਵੀ ਇਕੱਤਰ ਕੀਤਾ ਗਿਆ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਅਪਰਾਧੀਆਂ/ਗੈਂਗਸਟਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੀ ਕਿਹਾ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਜੇਲ ਵਿੱਚ ਹੈ, ਜਮਾਨਤ ‘ਤੇ ਹੈ, ਬਰੀ ਹੋ ਗਿਆ ਹੈ ਜਾਂ ਭਗੌੜਾ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜੇ ਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ। ਇਸ ਸਬੰਧ ਵਿੱਚ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਗਈ । ਇਸ ਤੋਂ ਇਲਾਵਾ, ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਇਕੱਠੇ ਕੀਤੇ ਗਏ। ਪੁਲਿਸ ਟੀਮਾਂ ਨੇ ਛੁਪਣਗਾਹਾਂ ‘ਤੇ ਤਾਇਨਾਤ ਵਾਹਨਾਂ ਦੀ ਵੀ ਜਾਂਚ ਕੀਤੀ ਅਤੇ ‘ਵਾਹਨ’ ਮੋਬਾਈਲ ਐਪ ਰਾਹੀਂ ਉਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸਟੀ ਕੀਤੀ।

ਜ਼ਿਕਰਯੋਗ ਹੈ ਕਿ ਅਪ੍ਰੇਸ਼ਨ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤਾਰਪੀਡੋ ਕਰਨਾ ਸੀ, ਜੋ ਕਿ ਸੂਬੇ ਦੀ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share216Tweet135Share54

Related Posts

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਨਵੰਬਰ 21, 2025

ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

ਨਵੰਬਰ 21, 2025

ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਨਵੰਬਰ 21, 2025

‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

ਨਵੰਬਰ 21, 2025

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025
Load More

Recent News

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਦੁਬਈ ਏਅਰਸ਼ੋਅ ਦੌਰਾਨ ਭਾਰਤੀ ਲੜਾਕੂ ਜਹਾਜ਼ ਤੇਜਸ ਹੋਇਆ ਹਾਦਸਾਗ੍ਰਸਤ

ਨਵੰਬਰ 21, 2025

ਦੋ ਮਹੀਨੇ ਬਾਅਦ ਨੇਪਾਲ ਦੀਆਂ ਸੜਕਾਂ ‘ਤੇ ਮੁੜ ਉੱਤਰੇ Gen z

ਨਵੰਬਰ 21, 2025

ਕੋਲਾ ਮਾਫੀਆ ਮਨੀ ਲਾਂਡਰਿੰਗ ਜਾਂਚ ਵਿੱਚ ED ਦੀ ਵੱਡੀ ਕਾਰਵਾਈ, ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੰਬਰ 21, 2025

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.