ਕਿਸਾਨ ਅੰਦੋਲਨ ਨੂੰ ਅੱਗੇ ਵੱਧਦਾ ਦੇਖ ਕੇਂਦਰ ਸਰਕਾਰ ਨੇ ਪੰਜਾਬ ਉਪਰ ਵੱਡਾ ਐਕਸ਼ਨ ਲਿਆ ਹੈ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
ਹਰਿਆਣਾ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਪੂਰੀ ਤਰ੍ਹਾਂ ਨਾਲ ਠੱਪ ਹਨ। ਇਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ, ਸਮਾਣਾ, ਘਨੌਰ, ਖਨੌਰੀ, ਮੂਨਕ, ਲਹਿਰਾ, ਸੁਨਾਮ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਫਤਹਿਗੜ੍ਹ ਸਾਹਿਬ ਵਿੱਚ ਵੀ ਇੰਟਰਨੈਟ ਮੁਕੰਮਲ ਠੱਪ ਹੈ।