ਰੇਤ ਮਾਫੀਆ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਹੁਣ ਰੇਤਾ-ਬੱਜਰੀ ਵੇਚਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਪੰਜਾਬ ਸਰਕਾਰ ਮੋਹਾਲੀ ਵਿੱਚ ਪਹਿਲਾ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਹੈ, ਜਿਸ ਵਿੱਚ ਰੇਤਾ-ਬੱਜਰੀ ਵੇਚਣ ਦਾ ਕੰਮ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਇੱਕ ਪਾਸੇ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲੱਗੇਗੀ, ਉੱਥੇ ਹੀ ਰੇਤ ਮਾਫ਼ੀਆ ‘ਤੇ ਵੀ ਕਾਬੂ ਪਾਇਆ ਜਾ ਸਕੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਮਿਲ ਸਕੇਗੀ।
पंजाब में रेत खनन माफिया का अंत ….
भगवंत मान जी की सरकार द्वारा पंजाब के लोगों को बड़ी राहत देते हुए हम कल मोहाली में रेत और बजरी के बिक्री केंद्र का उद्घाटन कर रहे हैं।
आने वाले दिनों में पंजाब के हर ज़िले में ऐसे बिक्री केंद्र खोले जाएंगे। pic.twitter.com/Mk0mfwQ9j9
— Harjot Singh Bains (@harjotbains) December 18, 2022
ਇਹ ਜਾਣਕਾਰੀ ਖਣਨ ਮੰਤਰੀ ਹਰਜੋਤ ਬੈਂਸ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਉਹਨਾਂ ਕਿਹਾ ਹੈ ਕਿ “ਪੰਜਾਬ ਵਿੱਚ ਮਾਈਨਿੰਗ ਮਾਫੀਆ ਦਾ ਅੰਤ… ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਰੇਤਾ-ਬੱਜਰੀ ਦੀ ਵਿਕਰੀ ਕੇਂਦਰ ਦਾ ਮੋਹਾਲੀ ‘ਚ ਉਦਘਾਟਨ ਕਰਨ ਜਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅਜਿਹੇ ਵਿਕਰੀ ਕੇਂਦਰ ਖੋਲ੍ਹੇ ਜਾਣਗੇ।”
ਦੱਸ ਦੇਈਏ ਕਿ ਸੂਬੇ ‘ਚ ਰੇਤਾ-ਬੱਜਰੀ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਇਆ ਹੈ, ਜਿਸ ਕਾਰਨ ਲੋਕਾਂ ਨੂੰ ਰੇਤਾ-ਬੱਜਰੀ ਬਹੁਤ ਮਹਿੰਗੇ ਭਾਅ ‘ਤੇ ਖਰੀਦਣੀ ਪੈ ਰਹੀ ਹੈ ਅਤੇ ਲੋਕਾਂ ਨੂੰ ਆਪਣੇ ਨਿਰਮਾਣ ਕਾਰਜਾਂ ‘ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੇ ਹੁਣ ਆਪਣੇ ਪੱਧਰ ‘ਤੇ ਰੇਤਾ ਬਜਰੀ ਦੇ ਵਿਕਰੀ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h