ਜਲੰਧਰ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਨਾਲ ਹੀ ਤਜਿੰਦਰਪਾਲ ਸਿੰਘ ਬਿੱਟੂ ਨੇ ਵੀ ਕਾਂਗਰਸ ਨੂੰ ਅਲਵੀਦਾ ਆਖੇ ਬੀਜੇਪੀ ਜੁਆਇਨ ਕਰ ਲਈ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਤੇਜਿੰਦਰ ਪਾਲ ਸਿੰਘ ਬਿੱਟੂ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਸਨ। ਤੇਜਿੰਦਰ ਪਾਲ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।