ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਗਈ ਹੈ। ਅੱਜ 17 ਫਰਵਰੀ ਨੂੰ ਪਹਿਲੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਨਾਲ ਹੀ, ਉਨ੍ਹਾਂ ਦੀ ਥਾਂ ‘ਤੇ, ADGP ਜੀ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਮੁਕਤਸਰ ਦੇ ਡੀਸੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਕਾਰਵਾਈ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।
ਜਾਣਕਾਰੀ ਅਨੁਸਾਰ ਜੀ ਨਾਗੇਸ਼ਵਰ 1995 ਬੈਚ ਦੇ IPS ਅਧਿਕਾਰੀ ਹਨ। ਭਾਵੇਂ ਉਹ ਵਰਿੰਦਰ ਕੁਮਾਰ ਤੋਂ ਜੂਨੀਅਰ ਹੈ। ਵਰਿੰਦਰ ਕੁਮਾਰ ਨੂੰ ਵਿਜੀਲੈਂਸ ਮੁਖੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ, ਅਜੇ ਤੱਕ ਕੋਈ ਨਵੀਂ ਨਿਯੁਕਤੀ ਨਹੀਂ ਦਿੱਤੀ ਗਈ ਹੈ। ਇਸ ਵੇਲੇ ਉਨ੍ਹਾਂ ਨੂੰ ਡੀਜੀਪੀ ਦਫ਼ਤਰ ਪੰਜਾਬ ਵਿੱਚ ਰਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।