ਮੰਗਲਵਾਰ, ਅਗਸਤ 11, 2026 01:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

2 ਮਈ ਤੋਂ ਸਵੇਰੇ 7:30 ਵਜੇ ਤੋਂ ਕੰਮ ਕਰਨਗੇ ਸਰਕਾਰੀ ਦਫਤਰ, ਜਾਣੋ ਸੀਐਮ ਮਾਨ ਨੇ ਕਿਉਂ ਲਿਆ ਇਹ ਫੈਸਲਾ

Punjab CM: ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ ਤਾਂ ਜੋ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਪੰਜਾਬ
0

Punjab CM Mann to Save Electricity: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਐਲਾਨ ਕੀਤਾ।

ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ 2 ਮਈ ਤੋਂ ਲਾਗੂ ਹੋਵੇਗਾ ਅਤੇ 15 ਜੁਲਾਈ ਤੱਕ ਲਾਗੂ ਰਹੇਗਾ।। ਉਨ੍ਹਾਂ ਕਿਹਾ ਕਿ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਇਹ ਫੈਸਲਾ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਸੌਖੇ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ ਤਾਂ ਜੋ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

PSPCL ‘ਤੇ 350 ਮੈਗਾਵਾਟ ਦਾ ਬੋਝ ਘਟੇਗਾ

ਇਸ ਫ਼ੈਸਲੇ ਨਾਲ ਬਿਜਲੀ ਦੀ ਬੱਚਤ ਹੋਵੇਗੀ

—CM @BhagwantMann pic.twitter.com/wchOjlOmDH

— AAP Punjab (@AAPPunjab) April 8, 2023

ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰ ਦੇ ਸਮੇਂ ਆਪਣਾ ਕੰਮ ਕਰਵਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਹੋ ਸਕਣਗੇ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਮੁਲਾਜ਼ਮ ਆਪਣੇ ਬੱਚਿਆਂ ਨਾਲ ਵੀ ਵੱਧ ਸਮਾਂ ਬਿਤਾ ਸਕਣਗੇ ਕਿਉਂ ਜੋ ਬੱਚਿਆਂ ਨੂੰ ਵੀ ਓਸੇ ਵੇਲੇ ਸਕੂਲ ਤੋਂ ਛੁੱਟੀ ਹੋ ਜਾਂਦੀ ਹੈ।

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ 2 ਮਈ,2023 ਤੋਂ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ

ਇਹ ਫ਼ੈਸਲਾ 15 ਜੁਲਾਈ,2023 ਤੱਕ ਜਾਰੀ ਰਹੇਗਾ

ਆਮ ਲੋਕਾਂ ਤੇ ਮੁਲਾਜ਼ਮਾਂ ਨੂੰ ਗਰਮੀ 'ਚ ਕੰਮ ਕਰਨ ਤੇ ਕਰਵਾਉਣ ਤੋਂ ਨਿਜ਼ਾਤ ਮਿਲੇਗੀ

—CM @BhagwantMann pic.twitter.com/8vkl44AKAv

— AAP Punjab (@AAPPunjab) April 8, 2023

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ‘ਤੇ ਲਾਗੂ ਹੋਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਲਗਭਗ 300-350 ਮੈਗਾਵਾਟ ਬਿਜਲੀ ਦੀ ਬੱਚਤ ਕਰਨ ਵਿੱਚ ਵੀ ਮਦਦ ਮਿਲੇਗੀ ਕਿਉਂਕਿ ਬਿਜਲੀ ਦਾ ਵੱਡਾ ਹਿੱਸਾ ਸਰਕਾਰੀ ਦਫਤਰਾਂ ਵਿੱਚ ਖਪਤ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਅੰਕੜਿਆਂ ਅਨੁਸਾਰ ਪਾਵਰਕਾਮ ਉੱਤੇ ਪੀਕ ਲੋਡ ਦਿਨ ਵਿੱਚ ਦੁਪਹਿਰ ਇਕ ਵਜੇ ਤੋਂ ਬਾਅਦ ਸ਼ੁਰੂ ਹੋ ਜਾਂਦਾ ਹੈ।

ਸੀਐਮ ਮਾਨ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ ਇਹ ਵੀ ਯਕੀਨੀ ਬਣਾਏਗਾ ਕਿ ਲੋਕ ਵੱਧ ਤੋਂ ਵੱਧ ਸੂਰਜ ਦੀ ਰੌਸ਼ਨੀ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਕਈ ਦੇਸ਼ਾਂ ਵਿੱਚ ਲੋਕ ਮੌਸਮ ਦੇ ਅਨੁਕੂਲ ਆਪਣੀਆਂ ਘੜੀਆਂ ਐਡਜਸਟ ਕਰਦੇ ਹਨ ਤਾਂ ਜੋ ਉਹ ਧੁੱਪ ਦੀ ਵੱਧ ਤੋਂ ਵੱਧ ਵਰਤੋਂ ਕਰ ਸਕਣ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਨਾਗਰਿਕ ਕੇਂਦਰਿਤ ਫੈਸਲੇ ਲਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvPSPCLPunjab CMpunjab governmentpunjab newsPunjab Powercompunjabi newssave electricity
Share208Tweet130Share52

Related Posts

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.