ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਨੂੰ ਲੈ ਕੇ ਕਾਫੀ ਸੁਚੇਤ ਹੋ ਗਈ ਹੈ ਅਤੇ ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲੀ ਬੱਚਿਆਂ ਦੀ ਆਧਾਰ ਆਈਡੀ ਬਣਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਹ ਫੈਸਲਾ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਤਹਿਤ ਲਿਆ ਗਿਆ ਹੈ। ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਬੱਚਿਆਂ ਨੂੰ ਫਾਇਦਾ ਹੋਵੇਗਾ। ਹੁਣ ਸਕੂਲੀ ਬੱਚਿਆਂ ਦੀ ਸਿਹਤ ਸਬੰਧੀ ਸਾਰੀ ਜਾਣਕਾਰੀ ਇੱਕੋ ਥਾਂ ‘ਤੇ ਉਪਲਬਧ ਹੋਵੇਗੀ, ਜਿਸ ਨਾਲ ਉਨ੍ਹਾਂ ਦੀ ਸਿਹਤ ਸੰਭਾਲ ਵਿੱਚ ਆਸਾਨੀ ਹੋਵੇਗੀ।
ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਸਕੂਲਾਂ ਵਿੱਚ ਬੱਚਿਆਂ ਦੀ ਆਧਾਰ ਆਈਡੀ ਬਣਾਉਣ ਦਾ ਕੰਮ ਸ਼ੁਰੂ ਕਰਨ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਕੂਲ ਮੁਖੀਆਂ ਦੀ ਜ਼ਿੰਮੇਵਾਰੀ ਹੋਵੇਗੀ।