ਸਾਲ 2020 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 100 ਤੋਂ ਵੱਧ ਮੌਤਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਜਿਸ ਕਾਰਨ ਥਾਣਾ ਸਦਰ ਤਰਨਤਾਰਨ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਖਿਲਾਫ 2 ਕੇਸ ਦਰਜ ਕੀਤੇ ਗਏ ਹਨ।
ਇਸ ਸਬੰਧੀ ਵੀਰਵਾਰ ਨੂੰ ਮਾਨਯੋਗ ਅਦਾਲਤ ਵਿੱਚ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਵਿਧਾਨ ਸਭਾ ਸਪੀਕਰ, ਡਿਪਟੀ ਸਪੀਕਰ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹੋਰ ਵਿਧਾਇਕ ਹਾਜ਼ਰ ਸਨ।
ਇਸ ਦੌਰਾਨ ਮਾਣਯੋਗ ਅਦਾਲਤ ਨੇ ਇਕ ਮਾਮਲੇ ‘ਚ ਫੈਸਲਾ ਸੁਣਾਉਂਦੇ ਹੋਏ ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 25 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ, ਜਦਕਿ ਦੂਜੇ ਮਾਮਲੇ ਦੀ ਸੁਣਵਾਈ ਲਈ 9 ਮਈ ਦੀ ਤਰੀਕ ਤੈਅ ਕੀਤੀ ਹੈ | ਕੀਤਾ ਗਿਆ ਹੈ।