ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਹੈ। ਇੱਕ ਵਾਰ ਫਿਰ ਕਿਸਾਨ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਵੱਲ ਕੂਚ ਕਰ ਰਹੇ ਹਨ। 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਕੂਚ ਕਰਨ ਦੇ ਯਤਨ ਕਰ ਰਿਹਾ ਹੈ । ਹਾਲਾਂਕਿ ਹਰਿਆਣਾ ਪੁਲਿਸ ਇਸ ਵਾਰ ਵੀ ਕਿਸਾਨਾਂ ਨੂੰ ਸ਼ੰਭੂ ਸਰਹੱਦ ਤੋਂ ਪਾਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਪਿਛਲੀਆਂ ਦੋ ਕੋਸ਼ਿਸ਼ਾਂ ਵਿੱਚ ਅਸਫਲ ਰਹੇ ਹਨ। ਦੂਜੇ ਪਾਸੇ ਜੀਂਦ ਦੇ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲਾ ਦਾ ਮਰਨ ਵਰਤ ਜਾਰੀ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ।
ਦੂਜੇ ਪਾਸੇ ਕਿਸਾਨਾਂ ਵੱਲੋਂ ਮੁੜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਨੂੰ ਲੈ ਕੇ ਅੰਬਾਲਾ ਪ੍ਰਸ਼ਾਸਨ ਵੱਲੋਂ ਹੋਰ ਵੀ ਠੋਸ ਪ੍ਰਬੰਧ ਕੀਤੇ ਗਏ ਹਨ । ਅੰਬਾਲਾ ਦੇ ਡੀਸੀ ਪਰਥ ਗੁਪਤਾ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਕਿਹਾ ਹੈ ਅਤੇ ਹੁਣ ਦਿੱਲੀ ਲਈ ਇਜਾਜ਼ਤ ਮੰਗੀ ਗਈ ਹੈ, ਜੋ ਹਾਲੇ ਤੱਕ ਉਨ੍ਹਾਂ ਨੂੰ ਨਹੀਂ ਦਿੱਤੀ ਗਈ।