ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਨੇ ਰੇਡ ਦੌਰਾਨ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਕਰੀਬ 38 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਦੀ ਕੀਮਤ 190 ਕਰੋੜ ਰਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸਰਕਾਰ ਨੇ ਬਦਲੇ ਨਿਯਮ, ਹੁਣ ਵਿਆਹੇ ਪੁੱਤਰ ਨੂੰ ਵੀ ਮਿਲੇਗੀ ਬੈਂਕ ‘ਚ ਨੌਕਰੀ
ਮਿਲੀ ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰੇਡ ਕੀਤੀ। ਇਸ ਰੇਡ ਦੌਰਾਨ ਪੁਲਸ ਨੇ 38 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਪੁਲਸ ਪਾਰਟੀ ਨੇ ਮਹਾਲੋ ਬਾਈਪਾਸ ਵਿਖੇ ਨਾਕਾ ਲਗਾ ਕੇ ਚੈਕਿੰਗ ਸ਼ੁਰੂ ਕੀਤੀ। ਚੈਕਿੰਗ ਦੌਰਾਨ ਇਕ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾ ਟਰੱਕ ਡਰਾਈਵਰ ਨੇ ਟਰੱਕ ਨੂੰ ਰੋਕ ਕੇ ਭੱਜਣ ਲੱਗ ਪਿਆ ਤਾਂ ਉਸ ਨੂੰ ਪੁਲਸ ਪਾਰਟੀ ਵੱਲੋਂ ਮੌਕੇ ‘ਤੇ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਇਕ ਹੋਰ ਸਾਥੀ ਬਿੱਟੂ ਨੂੰ ਵੀ ਟਰੱਕ ਵਿੱਚੋਂ ਮੌਕੇ ‘ਤੇ ਕਾਬੂ ਕਰ ਲਿਆ। ਟਰੱਕ ਦੀ ਤਲਾਸ਼ੀ ਕਰਨ ‘ਤੇ ਉਸ ਦੀ ਟੂਲ ਵਿੱਚ ਰੱਖੀ ਤਰਪਾਲਾ ਦੇ ਵਿਚ ਰੱਖੀ ਹੋਈ 38 ਕਿਲੋ ਹੈਰੋਇਨ ਬਰਾਮਦ ਕੀਤੀ ਗਈ।