ਬੁੱਧਵਾਰ, ਮਈ 14, 2025 08:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Punjab Police: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 10 ਦਿਨ 17 ਅੱਤਵਾਦੀ ਵੱਡੀ ਮਾਤਰਾ ‘ਚ ਹਥਿਆਰਾਂ ਤੇ ਵਿਸਫੋਟਕ ਸਮੱਗਰੀ ਨਾਲ ਗ੍ਰਿਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ (Punjab Police) ਨੇ ਪਿਛਲੇ 10 ਦਿਨਾਂ ਵਿੱਚ 17 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ (Terrorist Modules) ਦਾ ਪਰਦਾਫਾਸ਼ ਕੀਤਾ ਹੈ।

by Bharat Thapa
ਅਕਤੂਬਰ 10, 2022
in Featured, Featured News, ਪੰਜਾਬ
0

Punjab Police on Terrorist Modules: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ (Punjab Police) ਨੇ ਪਿਛਲੇ 10 ਦਿਨਾਂ ਵਿੱਚ 17 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ (Terrorist Modules) ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਇਨ੍ਹਾਂ ਅੱਜਵਾਦੀਆਂ ਕੋਲੋਂ ਚਾਰ ਰਾਈਫ਼ਲਾਂ ਜਿਨ੍ਹਾਂ ਵਿੱਚ ਏਕੇ/ਐਮਪੀ-9/ਐਮਪੀ-5 ਤੋਂ ਇਲਾਵਾ 25 ਰਿਵਾਲਵਰ/ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਿੰਨ ਹੈਂਡ ਗਰਨੇਡ ਅਤੇ ਇੱਕ ਆਈਈਡੀ ਵੀ ਬਰਾਮਦ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੁਲਿਸ ਟੀਮਾਂ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ, ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਰਸ਼ ਡੱਲਾ ਵੱਲੋਂ ਭਾਰਤ ਤੋਂ ਬਾਹਰੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲਾਂ ਨੂੰ ਵੱਡਾ ਝਟਕਾ ਦਿੱਤਾ ਹੈ।

ਨਸ਼ਿਆਂ ਬਾਰੇ ਹਫ਼ਤਾਵਾਰੀ ਅੱਪਡੇਟ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 240 ਐਫਆਈਆਰ. ਜਿਹਨਾਂ ਵਿੱਚੋਂ 32 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 314 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਉਹਨਾਂ ਦੇ ਕਬਜ਼ੇ ‘ਚੋਂ 18 ਕਿਲੋ ਹੈਰੋਇਨ, 16 ਕਿਲੋ ਅਫੀਮ, 4 ਕਿਲੋ ਗਾਂਜਾ, 5 ਕੁਇੰਟਲ ਭੁੱਕੀ, ਫਾਰਮਾ ਓਪੀਔਡਜ਼ ਦੀਆਂ 3.71 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 9.73 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀ.ਪੀਜ/ਐਸ.ਐਸ.ਪੀਜ. ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ।

ਨਾਲ ਹੀ ਉਨ੍ਹਾਂ ਨੇ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਵੱਲੋਂ ਨਜਾਇਜ ਢੰਗ ਨਾਲ ਜੁਟਾਏ ਇਸ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

Tags: Arrested TerroristBhagwant MannHand Grenades and IEDsInspector General of Policepro punjab tvPunjab Chief MinisterPunjab law and orderpunjab newspunjab policeSukhchain Singh Gillterrorist module
Share216Tweet135Share54

Related Posts

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.