ਪੰਜਾਬ-ਹਰਿਆਣਾ ਹਾਈਕੋਰਟ ਨੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ।ਉਮਰਾਨੰਗਲ ਦੇ ਖਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਐਫ.ਆਈ.ਆਰ ਦਰਜ ਹੈ।ਜਿਸ ਕਰਕੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਸੀ।
ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਸਬੰਧ ‘ਚ ਵੱਡਾ ਫ਼ੈਸਲਾ ਸੁਣਾਇਆ ਹੈ, ਜਿਸ’ਚ ਹਾਈਕੋਰਟ ਨੇ ਸਸਪੈਂਡ ਆਰਡਰ ਰੱਦ ਕਰ ਦਿੱਤੇ ਹਨ।ਹਾਲਾਂਕਿ ਇਸ ਮਾਮਲੇ ‘ਚ ਅਜੇ ਵਸਤ੍ਰਿਤ ਹੁਕਮ ਆਉਣੇ ਬਾਕੀ ਹਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ 2019 ‘ਚ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਬਹਿਬਲ ਕਲਾਂ ਗੋਲੀ ਕਾਂਡ ਦੇ ਚੱਲਦੇ ਸਸਪੈਂਡ ਕੀਤਾ ਗਿਆ ਸੀ।ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ।ਹੁਣ ਉਹ ਮੁੜ ਤੋਂ ਨੌਕਰੀ ਜੁਆਇਨ ਕਰ ਸਕਣਗੇ।