ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟਦੇ ਹੋਏ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਪੀਟੀਆਈ ਵੱਲੋਂ ਇਸ ਨੂੰ ਸੰਵਿਧਾਨ ਦੀ ਜਿੱਤ ਕਿਹਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਜਗ੍ਹਾ ਅਨਵਰ ਉਲ ਹੱਕ ਕੇਅਰਟੇਕਰ ਪ੍ਰਧਾਨ ਮੰਤਰੀ ਬਣੇ ਹਨ। ਬਲੋਚਿਸਤਾਨ ਅਵਾਮੀ ਪਾਰਟੀ ਨਾਲ ਜੁੜੇ ਸੈਨੇਟਰ ਅਨਵਰ-ਉਲ-ਹੱਕ ਇਸ ਸਾਲ ਦੇ ਅੰਤ ਵਿੱਚ ਨਵੀਆਂ ਚੋਣਾਂ ਹੋਣ ਤੱਕ ਕਾਰਜਕਾਰੀ ਸਰਕਾਰ ਦੀ ਅਗਵਾਈ ਕਰਨਗੇ। ਪ੍ਰਧਾਨ ਮੰਤਰੀ ਸ਼ਰੀਫ਼ ਨੇ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਅਜਿਹੇ ‘ਚ ਸੰਵਿਧਾਨ ਮੁਤਾਬਕ ਅਗਲੀਆਂ ਆਮ ਚੋਣਾਂ 90 ਦਿਨਾਂ ‘ਚ ਹੋਣੀਆਂ ਹਨ।
ਇਮਰਾਨ ਜੇਲ੍ਹ ਵਿੱਚ ਕੀੜੇ-ਮਕੌੜਿਆਂ ਤੋਂ ਪ੍ਰੇਸ਼ਾਨ ਸੀ
ਇਮਰਾਨ ਖਾਨ ਨੂੰ ਅਟਕ ਜੇਲ੍ਹ ਵਿੱਚ ਰੱਖਿਆ ਗਿਆ ਸੀ, ਪਰ ਉਹ ਅਟਕ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤਬਦੀਲ ਹੋਣਾ ਚਾਹੁੰਦੇ ਸਨ। ਇਮਰਾਨ ਖ਼ਾਨ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ 70 ਸਾਲਾ ਮੁਵੱਕਿਲ ਅਟਕ ਜੇਲ੍ਹ ਵਿੱਚ ਨਹੀਂ ਰਹਿਣਾ ਚਾਹੁੰਦਾ ਕਿਉਂਕਿ ਦਿਨ ਵੇਲੇ ਮੱਖੀਆਂ ਅਤੇ ਰਾਤ ਨੂੰ ਕੀੜੇ-ਮਕੌੜਿਆਂ ਨੇ ਉਨ੍ਹਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ।
3 ਸਾਲ ਦੀ ਕੈਦ, ਚੋਣ ਲੜਨ ‘ਤੇ 5 ਸਾਲ ਦੀ ਪਾਬੰਦੀ
ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਉਨ੍ਹਾਂ ‘ਤੇ ਪੰਜ ਸਾਲ ਲਈ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਮਰਾਨ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।
ਉਨ੍ਹਾਂ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਕਿਹਾ ਸੀ ਕਿ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਸੁਣਾਈ ਗਈ ਸਜ਼ਾ ਜੱਜ ਦਾ ਪੱਖਪਾਤੀ ਫੈਸਲਾ ਸੀ। ਇਹ ਪੂਰੀ ਤਰ੍ਹਾਂ ਨਿਰਪੱਖ ਮੁਕੱਦਮੇ ਦੇ ਮੂੰਹ ‘ਤੇ ਥੱਪੜ ਹੈ। ਨਾਲ ਹੀ ਇਹ ਨਿਆਂ ਅਤੇ ਬਣਦੀ ਪ੍ਰਕਿਰਿਆ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h