IG Sukhchian Singh Gill: ਪੰਜਾਬ ਪੁਲਿਸ ਆਈ. ਜੀ. ਸੁਖਚੈਨ ਗਿੱਲ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ‘ਚ ਉਨ੍ਹਾਂ ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਬਾਰੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾ ਅੰਮ੍ਰਿਤਪਾਲ ਦੇ ਆਈਐਸਆਈ ਨਾਲ ਸਬੰਧ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਹੀਰ ਦੇ ‘ਚ ਵਿਦੇਸ਼ੀ ਫੰਡਿੰਗ ਹੋਈ ਹੈ। ਅੰਮ੍ਰਿਤਪਾਲ ਹਾਲੇ ਫਰਾਰ ਹੈ ਤੇ ਉਨ੍ਹਾਂ ਦੇ 5 ਸਾਥੀਆਂ ‘ਤੇ ਐਨਐਸਏ ਲਾ ਦਿੱਤਾ ਗਿਆ ਹੈ। ਨਾਲ ਹੀ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਹੋਇਆ ਕਿਹਾ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ ਲਾਇਆ ਜਾਵੇਗਾ।
ਵਾਰਿਸ ਪੰਜਾਬ ਦੇ ਜਥੇਬੰਦੀ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਪੁਲਿਸ ਦੇ ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਬੇ ਭਰ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਹੈ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ, ਉਸ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਯਤਨ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ 114 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨਾਂ ਚੋਂ 78 ਪਹਿਲੇ ਦਿਨ, 34 ਦੂਜੇ ਦਿਨ ਅਤੇ 2 ਰਾਤ ਨੂੰ ਗ੍ਰਿਫਤਾਰ ਕੀਤੇ ਗਏ ਹਨ। ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਆਨੰਦਪੁਰ ਖਾਲਸਾ ਫੋਰਸ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਨਾਲ ਹੀ ਆਈਜੀ ਨੇ ਖੁਲਾਸਾ ਕੀਤਾ ਕਿ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ ਪ੍ਰਧਾਨ ਮੰਤਰੀ, ਹਰਜੀਤ ਸਿੰਘ ਨੂੰ ਡਿਗਰੂਗੜ੍ਹ ਭੇਜਿਆ ਗਿਆ ਹੈ। ਇਸ ਮਾਮਲੇ ਵਿੱਚ ਜਿੰਨਾਂ ਨੂੰ ਅਸਾਮ ਭੇਜਿਆ ਗਿਆ ਹੈ ਉਨ੍ਹਾਂ ਐਨਐਸਏ ਲਗਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h